ਸਖ਼ਤ ਪਾਬੰਦੀਆਂ ਤੋਂ ਬਾਅਦ ਪ੍ਰਵਾਸੀ ਮਜ਼ਦੂਰਾਂ ਨੇ ਘਰਾਂ ਨੂੰ ਮੁੜ ਪਾਏ ਚਾਲੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲਾਕਡਾਊਨ ਕਾਰਨ ਭੁੱਖੇ ਮਰਨ ਦੀ ਨੌਬਤ ਆਈ- ਪ੍ਰਵਾਸੀ ਮਜ਼ਦੂਰ

Migrant workers returning home from Punjab

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਕੋਰੋਨਾ ਵਇਰਸ ਦੇ ਚਲਦਿਆਂ ਸਰਕਾਰ ਵੱਲ਼ੋਂ ਸਖ਼ਤੀ ਵਧਾ ਦਿੱਤੀ ਗਈ ਹੈ। ਇਸ ਦੇ ਚਲਦਿਆਂ ਪ੍ਰਵਾਸੀ ਮਜ਼ਦੂਰਾਂ ਨੇ ਅਪਣੇ ਪਿੰਡਾਂ ਵੱਲ ਰੁਖ ਕਰ ਲਿਆ ਹੈ। ਜ਼ਿਲ੍ਹਾ ਅੰਮ੍ਰਿਤਸਰ ਦੇ ਰੇਲਵੇ ਸਟੇਸ਼ਨ ’ਤੇ ਭਾਰੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰ ਅਪਣੇ ਗ੍ਰਹਿ ਰਾਜਾਂ ਨੂੰ ਵਾਪਸ ਜਾਣ ਲਈ ਪਹੁੰਚੇ।ਇਹਨਾਂ ਪ੍ਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਸਰਕਾਰ ਦੀਆਂ ਨਵੀਆਂ ਹਦਾਇਤਾਂ ਦੇ ਚਲਦਿਆਂ ਕੰਮਕਾਜ ਬੰਦ ਹੋ ਗਿਆ ਹੈ।

ਇਸ ਦੇ ਚਲਦਿਆਂ ਉਹਨਾਂ ਦੀ ਕਮਾਈ ਦਾ ਕੋਈ ਸਾਧਨ ਨਹੀਂ ਰਿਹਾ। ਇਸ ਲਈ ਉਹਨਾਂ ਨੇ ਵਾਪਸ ਜਾਣ ਦਾ ਫੈਸਲਾ ਕੀਤਾ ਹੈ। ਸਿਹਤ ਵਿਭਾਗ ਵਲੋਂ ਅੰਮ੍ਰਿਤਸਰ ਰੇਲਵੇ ਸਟੇਸ਼ਨ ‘ਤੇ ਇਹਨਾਂ ਪ੍ਰਵਾਸੀ ਮਜ਼ਦੂਰਾਂ ਦੀ ਕੋਰੋਨਾ ਟੈਸਟਿੰਗ ਲਈ ਕੈਂਪ ਲਗਾਇਆ ਗਿਆ ਹੈ। ਗੱਲਬਾਤ ਕਰਦਿਆਂ ਪ੍ਰਵਾਸੀ ਮ਼ਜਦੂਰਾਂ ਨੇ ਦਸਿਆ ਕਿ ਲਾਕਡਾਊਨ ਦੇ ਚਲਦਿਆਂ ਕੰਮਕਾਰ ਪੂਰਨ ਤੌਰ ’ਤੇ ਬੰਦ ਹੋਣ ਕਾਰਨ ਉਹ ਭੁੱਖੇ ਮਰਨ ਲਈ ਮਜਬੂਰ ਹਨ।

ਇਸ ਸੰਬਧੀ ਗੱਲਬਾਤ ਕਰਦਿਆਂ ਸਿਹਤ ਵਿਭਾਗ ਦੀ ਟੀਮ ਦੇ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਵਲੋਂ ਪ੍ਰਵਾਸੀ ਮਜ਼ਦੂਰਾਂ ਦੇ ਟੈਸਟ ਕਰਕੇ ਉਹਨਾਂ ਨੂੰ ਕੋਰੋਨਾ ਪ੍ਰਤੀ ਸੁਚੇਤ ਰਹਿਣ ਅਤੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਉਹਨਾਂ ਦੱਸਿਆ ਕਿ ਸਫਰ ਤੋਂ ਪਹਿਲਾਂ ਇਹਨਾਂ ਮਜ਼ਦੂਰਾਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਨੈਗੇਟਿਵ ਰਿਪੋਰਟ ਆਉਣ ’ਤੇ ਹੀ ਇਹਨਾਂ ਨੂੰ ਟ੍ਰੇਨ ਵਿਚ ਬੈਠਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ।