ਆਈ.ਜੀ. ਸੁਖਚੈਨ ਸਿੰਘ ਮੁੱਖ ਮੰਤਰੀ ਨਾਲ ਨੋਡਲ ਅਫ਼ਸਰ ਵਜੋਂ ਤੈਨਾਤ

ਏਜੰਸੀ

ਖ਼ਬਰਾਂ, ਪੰਜਾਬ

ਆਈ.ਜੀ. ਸੁਖਚੈਨ ਸਿੰਘ ਮੁੱਖ ਮੰਤਰੀ ਨਾਲ ਨੋਡਲ ਅਫ਼ਸਰ ਵਜੋਂ ਤੈਨਾਤ

image


ਚੰਡੀਗੜ੍ਹ, 3 ਮਈ (ਭੁੱਲਰ) : 2003 ਬੈਚ ਦੇ ਸੀਨੀਅਰ ਆਈ.ਪੀ.ਐਸ.ਅਫ਼ਸਰ ਡਾ. ਸੁਖਚੈਨ ਸਿੰਘ ਨੂੰ  ਮੁੱਖ ਮੰਤਰੀ ਭਗਵੰਤ ਮਾਨ ਨਾਲ ਨੋਡਲ ਅਫ਼ਸਰ ਵਜੋਂ ਤੈਨਾਤ ਕੀਤਾ ਗਿਆ ਹੈ | ਜਾਰੀ ਹੁਕਮਾਂ ਮੁਤਾਬਕ ਉਹ ਵਿਸ਼ੇਸ਼ ਤੌਰ 'ਤੇ ਅਮਨ ਕਾਨੂੰਨ ਦੇ ਮਾਮਲੇ ਦੇਖਣਗੇ ਤੇ ਹਰ ਦਿਨ ਦੀ ਰੀਪੋਰਟ ਮੁੱਖ ਮੰਤਰੀ ਨੂੰ  ਦੇਣਗੇ | ਇਸ ਸਮੇਂ ਉਹ ਆਈ.ਜੀ.ਹੈੱਡ ਕੁਆਟਰ ਦੇ ਅਹੁਦੇ 'ਤੇ ਤੈਨਾਤ ਹਨ | ਉਹ ਚੰਡੀਗੜ੍ਹ ਦੇ ਐਸ.ਐਸ.ਪੀ. ਵੀ ਰਹੇ ਅਤੇ ਉਸ ਤੋਂ ਬਾਅਦ ਤਰੱਕੀ ਹੋਣ 'ਤੇ ਕਈ ਅਹਿਮ ਅਹੁਦਿਆਂ 'ਤੇ ਰਹੇ ਹਨ |