ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ’ਚ ਕੀਤਾ ਟਵੀਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਵਜੋਤ ਸਿੱਧੂ ਨੇ ਸ਼ਾਇਰਾਨਾ ਅੰਦਾਜ਼ ਵਿਚ ਲਿਖਿਆ, ‘‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖਾਮੋਸ਼ੀ ਨਾਲ ਸੁਣਦਾ ਹਾਂ...ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ’’।

Navjot Sidhu


ਚੰਡੀਗੜ੍ਹ: ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਚੌਧਰੀ ਵੱਲੋਂ ਹਾਈਕਮਾਂਡ ਨੂੰ ਲਿਖੇ ਪੱਤਰ 'ਤੇ ਦੋ ਦਿਨ ਬਾਅਦ ਨਵਜੋਤ ਸਿੰਘ ਸਿੱਧੂ ਨੇ ਟਵਿਟਰ 'ਤੇ ਆਪਣੀ ਚੁੱਪੀ ਤੋੜੀ ਹੈ। ਨਵਜੋਤ ਸਿੱਧੂ ਨੇ ਟਵੀਟ ਕਰਕੇ ਸ਼ਾਇਰਾਨਾ ਅੰਦਾਜ਼ ਵਿਚ ਲਿਖਿਆ, ‘‘ਆਪਣੇ ਖ਼ਿਲਾਫ਼ ਗੱਲਾਂ ਮੈਂ ਅਕਸਰ ਖਾਮੋਸ਼ੀ ਨਾਲ ਸੁਣਦਾ ਹਾਂ...ਜਵਾਬ ਦੇਣ ਦਾ ਹੱਕ ਮੈਂ ਵਕਤ ਨੂੰ ਦੇ ਰੱਖਿਆ ਹੈ’’।

Tweet

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਹਰੀਸ਼ ਚੌਧਰੀ ਵੱਲੋਂ ਲਿਖੀ ਚਿੱਠੀ 'ਤੇ ਸਵਾਲ ਪੁੱਛੇ ਜਾਣ 'ਤੇ ਨਵਜੋਤ ਸਿੰਘ ਸਿੱਧੂ ਨੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਸਿੱਧੂ ਨੇ ਅੱਜ ਟਵੀਟ ਕੀਤਾ ਹੈ।  ਹਰੀਸ਼ ਚੌਧਰੀ ਨੇ ਦੋ ਦਿਨ ਪਹਿਲਾਂ ਹਾਈਕਮਾਂਡ ਨੂੰ ਲਿਖੇ ਪੱਤਰ 'ਚ ਕਿਹਾ ਸੀ ਕਿ ਰਾਜਾ ਵੜਿੰਗ ਦੇ ਸਹੁੰ ਚੁਕ ਸਮਾਗਮ ਵਿਚ ਵੀ ਸਿੱਧੂ ਕਾਂਗਰਸ ਭਵਨ ਵਿਚ ਪਹੁੰਚਣ ਦੇ ਬਾਵਜੂਦ ਸ਼ਾਮਲ ਨਹੀਂ ਹੋਏ। ਚੌਧਰੀ ਨੇ ਕਾਰਵਾਈ ਦੀ ਸਿਫ਼ਾਰਸ਼ ਕਰਦਿਆਂ ਕਿਹਾ ਕਿ ਸਿੱਧੂ ਲਗਾਤਾਰ ਅਪਣੀ ਵਖਰੀ ਸਰਗਰਮੀ ਜਾਰੀ ਰੱਖ ਰਹੇ ਹਨ ਅਤੇ ਅਪਣੇ ਆਪ ਨੂੰ ਪਾਰਟੀ ਤੋਂ ਉਪਰ ਸਮਝਦੇ ਹਨ। ਇਸ ਲਈ ਮਿਸਾਲੀ ਕਾਰਵਾਈ ਹੋਵੇ ਤਾਂ ਜੋ ਹੋਰਨਾਂ ਨੂੰ ਵੀ ਸਬਕ ਮਿਲੇ।