ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਹਾਦਸਾ, ਬੱਸ ਹੇਠਾਂ ਆਈ ਬਜ਼ੁਰਗ ਮਾਤਾ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੁਰੂ

photo

 

ਕਪੂਰਥਲਾ: ਕਪੂਰਥਲਾ ਜ਼ਿਲ੍ਹੇ ਵਿਚ ਬਜ਼ੁਰਗ ਔਰਤ ਪੰਜਾਬ ਰੋਡਵੇਜ਼ ਦੀ ਬੱਸ ਹੇਠਾਂ ਆ ਗਈ। ਇਹ ਹਾਦਸਾ ਜਲੰਧਰ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਸੁਭਾਨਪੁਰ ਬੱਸ ਸਟੈਂਡ ਨੇੜੇ ਵਾਪਰਿਆ। ਹਾਦਸੇ 'ਚ ਜ਼ਖਮੀ ਔਰਤ ਦੀ ਮੌਤ ਹੋ ਗਈ। ਥਾਣਾ ਸੁਭਾਨਪੁਰ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ।

ਇਹ ਵੀ ਪੜ੍ਹੋ: ਬਿਜਲੀ ਵਿਭਾਗ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ: ਹਰਭਜਨ ਸਿੰਘ ਈ.ਟੀ.ਓ.  

ਥਾਣਾ ਸੁਭਾਨਪੁਰ ਦੇ ਐਸਐਚਓ ਹਰਦੀਪ ਸਿੰਘ ਨੇ ਦਸਿਆ ਕਿ ਮ੍ਰਿਤਕ ਜੋਗਿੰਦਰ ਕੌਰ ਵਾਸੀ ਪਿੰਡ ਮਾਤੋਪੁਰ ਜ਼ਿਲ੍ਹਾ ਅੰਮ੍ਰਿਤਸਰ ਆਪਣੇ ਪਤੀ ਅਮਰੀਕ ਸਿੰਘ ਨਾਲ ਸੁਭਾਨਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਆਈ ਸੀ। ਅੰਮ੍ਰਿਤਸਰ ਤੋਂ PRTC ਦੀ ਬੱਸ PB09-X3601 ਕਪੂਰਥਲਾ ਵੱਲ ਜਾਣ ਲਈ ਪੁਲ ਦੇ ਹੇਠਾਂ ਮੁੜ ਰਹੀ ਸੀ।

ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਸੁਨਿਆਰੇ ਤੋਂ ਲੁੱਟੇ 35 ਲੱਖ ਰੁਪਏ

ਐਸਐਚਓ ਅਨੁਸਾਰ ਅਚਾਨਕ ਜੋਗਿੰਦਰ ਕੌਰ ਬੱਸ ਦੇ ਪਿਛਲੇ ਟਾਇਰ ਹੇਠ ਆ ਗਈ। ਹਾਦਸੇ ਵਿੱਚ ਉਹ ਗੰਭੀਰ ਜ਼ਖ਼ਮੀ ਹੋ ਗਈ। ਰਾਹਗੀਰਾਂ ਨੇ ਉਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਐਸਐਚਓ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।