CM ਭਗਵੰਤ ਮਾਨ ਦਾ ਭਾਜਪਾ ’ਚ ਸ਼ਾਮਲ ਹੋਏ ਆਗੂਆਂ ਨੂੰ ਸਵਾਲ; ‘ਪੰਜਾਬ ਦੇ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁਕਣਗੇ?’
ਕਿਹਾ : ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਨੂੰ ਸਵਾਲ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਵਿਚ ਗੜੇਮਾਰੀ ਕਾਰਨ ਫ਼ਸਲ ਬਰਬਾਦ ਹੋਣ ਦੇ ਬਾਵਜੂਦ ਮਾਰਕੀਟ ਫ਼ੀਸ 3 ਫ਼ੀ ਸਦੀ ਤੋਂ ਘਟਾ ਕੇ 2 ਫ਼ੀ ਸਦੀ ਕਰਨ ਦਾ ਮੁੱਦਾ ਚੁਕਿਆ ਹੈ। ਉਨ੍ਹਾਂ ਕਿਹਾ ਕਿ ਆਰ.ਡੀ.ਐਫ. ਦੇ 3 ਫ਼ੀ ਸਦੀ ਨੂੰ ਖ਼ਤਮ ਕਰ ਦਿਤਾ ਗਿਆ ਹੈ। ਉਨ੍ਹਾਂ ਨੇ ਇਸ ਸਬੰਧੀ ਟਵੀਟ ਵੀ ਕੀਤਾ।
ਇਹ ਵੀ ਪੜ੍ਹੋ: 6 ਮਹੀਨੇ ਦੀ ਬੱਚੀ ਚੁੱਕਣ ਵਾਲੇ ਗੈਂਗ ਦਾ CCTV ਆਇਆ ਸਾਹਮਣੇ : 3 ਅਗਵਾਕਾਰਾਂ 'ਚ 1 ਔਰਤ ਸ਼ਾਮਲ
ਮੁੱਖ ਮੰਤਰੀ ਨੇ ਲਿਖਿਆ, “ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਹੋਇਆ ਨੰਗਾ...ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜ਼ਨ ’ਚ ਮਾਰਕੀਟ ਫ਼ੀਸ 3 ਫ਼ੀ ਸਦੀ ਤੋਂ ਘਟਾ ਕੇ 2 ਫ਼ੀ ਸਦੀ ਕਰ ਦਿਤੀ ਅਤੇ ਆਰ.ਡੀ.ਐਫ. 3 ਫ਼ੀ ਸਦੀ ਤੋਂ 0 ਫ਼ੀ ਸਦੀ ਕੀਤਾ…ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਅਤੇ 750 ਕਰੋੜ ਆਰ.ਡੀ.ਐਫ.। ਕੁੱਲ ਨੁਕਸਾਨ 1000 ਕਰੋੜ”।
ਇਹ ਵੀ ਪੜ੍ਹੋ: ਬੇਲਾਰੂਸ ’ਚ ਪੱਤਰਕਾਰ ਨੂੰ 8 ਸਾਲ ਦੀ ਕੈਦ
ਸੀ.ਐਮ. ਨੇ ਅੱਗੇ ਸਵਾਲ ਕੀਤਾ, “ਕੈਪਟਨ, ਜਾਖੜ, ਮਨਪ੍ਰੀਤ ਬਾਦਲ, ਬੈਂਸ ਭਰਾ, ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ, ਇੰਦਰ ਅਟਵਾਲ ਜੋ ਨਵੇਂ-ਨਵੇਂ ਭਾਜਪਾਈ ਬਣੇ ਨੇ ਇਨ੍ਹਾਂ ’ਚ ਹਿੰਮਤ ਹੈ ਕਿ ਇਸ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁੱਕਣਗੇ?”