ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਗਰੋਹ ਦਾ ਪਰਦਾਫਾਸ਼, ਗੁਰਦਾਸਪੁਰ ਪੁਲਿਸ ਨੇ 13 ਤਸਕਰ ਕੀਤੇ ਕਾਬੂ
4.52 ਕਿਲੋਗ੍ਰਾਮ ਹੈਰੋਇਨ, 34.72 ਲੱਖ ਰੁਪਏ ਡਰੱਗ ਮਨੀ, 6 ਪਿਸਤੌਲ ਬਰਾਮਦ
ਚੰਡੀਗੜ੍ਹ: ਗੁਰਦਾਸਪੁਰ ਪੁਲਿਸ ਨੂੰ ਇਕ ਵੱਡੀ ਕਾਮਯਾਬੀ ਮਿਲੀ ਹੈ ਜਿਸ ਦੇ ਚਲਦਿਆਂ ਐਸ.ਐਸ.ਪੀ ਗੁਰਦਾਸਪੁਰ ਹਰੀਸ਼ ਕੁਮਾਰ ਦਾਇਮਾ ਦੀ ਅਗਵਾਈ ਹੇਠ ਗੁਰਦਾਸਪੁਰ ਪੁਲਿਸ ਨੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥ ਅਤੇ ਹਥਿਆਰ ਬਰਾਮਦ ਕੀਤੇ ਹਨ ਅਤੇ ਅੰਤਰਰਾਸ਼ਟਰੀ ਗਰੋਹ ਦੇ 13 ਮੈਂਬਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਟਵੀਟ ਜ਼ਰੀਏ ਸਾਂਝੀ ਕੀਤੀ।
ਇਹ ਵੀ ਪੜ੍ਹੋ: ਅੰਮ੍ਰਿਤਪਾਲ ਦੀ ਪਤਨੀ ਪਹੁੰਚੀ ਡਿਬਰੂਗੜ੍ਹ, ਪਤੀ ਨਾਲ ਜੇਲ੍ਹ ਵਿਚ ਕੀਤੀ ਮੁਲਾਕਾਤ
ਉਨ੍ਹਾਂ ਲਿਖਿਆ, “ਗੁਰਦਾਸਪੁਰ ਪੁਲਿਸ ਵਲੋਂ ਵੱਡੀ ਰਿਕਵਰੀ ਕਰਦੇ ਹੋਏ ਸਰਹੱਦ ਪਾਰ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਅੰਤਰਰਾਸ਼ਟਰੀ ਗਰੋਹ ਦਾ ਪਰਦਾਫਾਸ਼ ਕੀਤਾ ਗਿਆ। ਡੂੰਘਾਈ ਨਾਲ ਜਾਂਚ ਕਰਦਿਆਂ ਅਤੇ ਅਗਲੇ-ਪਿਛਲੇ ਸਬੰਧਾਂ ਦੇ ਆਧਾਰ 'ਤੇ ਕੇਸ ਦਰਜ ਕੀਤਾ ਗਿਆ ਅਤੇ ਕੁੱਲ 13 ਤਸਕਰ ਗ੍ਰਿਫ਼ਤਾਰ ਕੀਤੇ ਗਏ”।
ਇਹ ਵੀ ਪੜ੍ਹੋ: ਗੈਂਗਸਟਰ ਅਨਿਲ ਦੁਜਾਨਾ ਦਾ ਐਨਕਾਊਂਟਰ, STF ਨੇ ਕੀਤਾ ਢੇਰ
ਉਨ੍ਹਾਂ ਅੱਗੇ ਦਸਿਆ, “4.52 ਕਿਲੋਗ੍ਰਾਮ ਹੈਰੋਇਨ, 34.72 ਲੱਖ ਰੁਪਏ ਡਰੱਗ ਮਨੀ, 6 ਪਿਸਤੌਲ ਅਤੇ ਹੋਰ ਬਰਾਮਦ ਕੀਤੇ ਗਏ ਹਨ। ਇਕ ਵੱਡੀ ਫਿਰੌਤੀ ਅਤੇ ਟਾਰਗੇਟ ਕਿਲਿੰਗ ਦੀ ਸਾਜ਼ਸ਼ ਨੂੰ ਨਾਕਾਮ ਕੀਤਾ ਗਿਆ। ਗੈਂਗਾਂ ਦੇ ਅੰਦਰ ਜੁੜਿਆ ਸਾਰਾ ਈਕੋਸਿਸਟਮ ਬੇਨਕਾਬ ਕੀਤਾ ਗਿਆ”।