Amritsar police : ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Amritsar police : ਮੁਲਜ਼ਮਾਂ ਕੋਲੋਂ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ ਹੋਈ ਬਰਾਮਦ

heroin

ਅੰਮ੍ਰਿਤਸਰ -ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਇੱਕ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕਰਦਿਆਂ 3 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 3 ਕਿਲੋਗ੍ਰਾਮ ਹੈਰੋਇਨ ਅਤੇ 1 ਕਿਲੋ ਆਈਸ (ਮੇਥਾਮੇਟਾਫਾਈਨ) ਬਰਾਮਦ ਹੋਇਆ ਹੈ। ਇਸ ਸਬੰਧੀ DGP ਗੌਰਵ ਯਾਦਵ ਵੱਲੋਂ ਜਾਣਕਾਰੀ ਦਿੱਤੀ ਗਈ ਹੈ।

ਇਹ ਵੀ ਪੜੋ:Master Salim : ਜਲੰਧਰ 'ਚ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਦਫ਼ਤਰ ’ਚ ਹੋਈ ਚੋਰੀ 

DGP ਗੌਰਵਇਹ ਵੀ ਪੜੋ: ਯਾਦਵ ਨੇ ਐਕਸ ਅਕਾਊਂਟ ਤੇ ਪੋਸਟ ਸਾਂਝੀ ਕਰ ਕੇ ਲਿਖਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨੀ ਸਮੱਗਲਰ ਡੋਗਰ ਰਾਜਪੂਤ ਦੇ ਸੰਪਰਕ ’ਚ ਸਨ ਅਤੇ ਹੈਰੋਇਨ ਦੀ ਤਸਕਰੀ ਲਈ ਡਰੋਨ ਦੀ ਵਰਤੋਂ ਕਰਦੇ ਸਨ। ਪੁਲਿਸ ਵੱਲੋਂ ਫੜੇ ਗਏ ਨਸ਼ਾ ਤਸਕਰਾਂ ਖ਼ਿਲਾਫ਼ NDPS ਐਕਟ ਦੇ ਤਹਿਤ FIR ਦਰਜ ਕੀਤੀ ਗਈ ਹੈ। ਤਸਕਰਾਂ ਦੇ ਪਿਛੜੇ ਅਤੇ ਅਗਾਂਹਵਧੂ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।

(For more news apart from Amritsar police arrested two smugglers with heroin worth crore News in Punjabi, stay tuned to Rozana Spokesman)