Lok Sabha Elections 2024: ਸ੍ਰੀ ਅਨੰਦਪੁਰ ਸਾਹਿਬ ਤੋਂ ਜਸਵੀਰ ਸਿੰਘ ਗੜ੍ਹੀ ਹੋਣਗੇ ਬਸਪਾ ਦੇ ਉਮੀਦਵਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ।

BSP annouce Jasvir Garhi candidate from Anandpur Sahib

Lok Sabha Elections 2024: ਬਹੁਜਨ ਸਮਾਜ ਪਾਰਟੀ ਨੇ ਲੋਕ ਸਭਾ ਚੋਣਾਂ 2024 ਲਈ ਜਸਵੀਰ ਸਿੰਘ ਗੜ੍ਹੀ ਨੂੰ ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਉਮੀਦਵਾਰ ਐਲਾਨਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿਤਾ ਹੈ। ਗੜ੍ਹੀ ਬਸਪਾ ਪੰਜਾਬ ਦੇ ਮੁਖੀ ਹਨ।

ਬਹੁਜਨ ਸਮਾਜ ਪਾਰਟੀ ਵਲੋਂ ਪਹਿਲਾਂ ਐਲਾਨੇ ਗਏ 12 ਉਮੀਦਵਾਰਾਂ ਵਿਚ ਸ੍ਰੀ ਖਡੂਰ ਸਾਹਿਬ ਤੋਂ ਇੰਜੀਨੀਅਰ ਸਤਨਾਮ ਸਿੰਘ ਤੁੜ ਅਤੇ ਸ੍ਰੀ ਅੰਮ੍ਰਿਤਸਰ ਤੋਂ ਵਿਸ਼ਾਲ ਸਿੱਧੂ,  ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ,  ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲਾ ਤੋਂ ਜਗਜੀਤ ਸਿੰਘ ਛੜਬੜ, ਜਲੰਧਰ ਤੋਂ ਬਲਵਿੰਦਰ ਕੁਮਾਰ, ਫਰੀਦਕੋਟ ਤੋਂ ਗੁਰਬਖਸ਼ ਸਿੰਘ ਚੌਹਾਨ, ਬਠਿੰਡਾ ਤੋਂ ਲਖਵੀਰ ਸਿੰਘ ਨਿੱਕਾ, ਫਤਿਹਗੜ੍ਹ ਸਾਹਿਬ ਤੋਂ ਕੁਲਵੰਤ ਸਿੰਘ ਮਹਿਤੋਂ, ਗੁਰਦਾਸਪੁਰ ਤੋਂ ਇੰਜੀਨੀਅਰ ਰਾਜ ਕੁਮਾਰ ਜਨੋਤਰਾ ਅਤੇ ਲੁਧਿਆਣਾ ਤੋਂ ਦਵਿੰਦਰ ਸਿੰਘ ਪਨੇਸਰ ਰਾਮਗੜੀਆ ਸ਼ਾਮਲ ਹਨ।

(For more Punjabi news apart from BSP annouce Jasvir Garhi candidate from Anandpur Sahib, stay tuned to Rozana Spokesman)