Master Salim : ਜਲੰਧਰ 'ਚ ਮਸ਼ਹੂਰ ਗਾਇਕ ਮਾਸਟਰ ਸਲੀਮ ਦੇ ਦਫ਼ਤਰ ’ਚ ਹੋਈ ਚੋਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Master Salim : 2 ਚੋਰ ਤਾਲੇ ਤੋੜ ਕੇ ਲਾਕਰ ਤੇ ਕੀਮਤੀ ਸਾਮਾਨ ਲੈ ਕੇ ਹੋਏ ਫ਼ਰਾਰ 

Master Salim

Master Salim : ਜਲੰਧਰ ਦੇ ਆਬਾਦਪੁਰਾ ਨੇੜੇ ਮਸ਼ਹੂਰ ਸੂਫੀ ਗਾਇਕ ਮਾਸਟਰ ਸਲੀਮ ਦੇ ਦਫ਼ਤਰ ’ਚ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਐਕਟਿਵਾ ’ਤੇ ਸਵਾਰ ਹੋ ਕੇ ਦੋ ਮੁਲਜ਼ਮਾਂ ਨੇ ਦਫ਼ਤਰ ਦੇ ਤਾਲੇ ਤੋੜ ਕੇ ਅੰਦਰੋਂ ਲਾਕਾਰ ਅਤੇ ਇਨਵਰਟਰ ਚੋਰੀ ਕਰ ਫ਼ਰਾਰ ਹੋ ਗਏ ਹਨ।  ਇਹ ਘਟਨਾ ਸ਼ੁੱਕਰਵਾਰ ਦੇਰ ਰਾਤ ਕਰੀਬ 2.40 ਵਜੇ ਵਾਪਰੀ।  ਚੋਰੀ ਕਰਨ ਆਏ ਮੁਲਜ਼ਮ ਗਲੀ ਵਿੱਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿੱਚ ਕੈਦ ਹੋ ਗਏ ਹਨ। ਚੋਰਾਂ ਨੇ ਦਫ਼ਤਰ ਵਿੱਚ ਲੱਗੇ ਕੈਮਰੇ ਨੂੰ ਤੋੜ ਦਿੱਤਾ। ਜਿਸ ਤੋਂ ਬਾਅਦ ਉਸ ਨੇ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਇਸ ਘਟਨਾ 'ਚ ਕਿੰਨਾ ਨੁਕਸਾਨ ਹੋਇਆ ਹੈ, ਇਸ ਦਾ ਸਹੀ ਪਤਾ ਨਹੀਂ ਲੱਗ ਸਕਿਆ ਹੈ।

ਇਹ ਵੀ ਪੜੋ:India-Pakistan Border : ਭਾਰਤ -ਪਾਕਿਸਤਾਨ ਦੀ ਸਰਹੱਦ ’ਤੇ BSF ਤੇ ਪੁਲਿਸ ਦੀ ਵੱਡੀ ਕਾਰਵਾਈ  

ਇਸ ਸਬੰਧੀ ਮਾਸਟਰ ਸਲੀਮ ਦੇ ਪੀਏ ਅਭਿਸ਼ੇਕ ਨੇ ਦੱਸਿਆ ਕਿ ਮਨੀ ਨਾਮਕ ਲੜਕੇ ਨੂੰ ਕੰਮ ਕਰਨ ਲਈ ਰੱਖਿਆ ਗਿਆ ਹੈ। ਉਹ ਸਵੇਰੇ ਦਸ ਵਜੇ ਦੇ ਕਰੀਬ ਪਹੁੰਚਦਾ ਹੈ। ਰੋਜ਼ ਵਾਂਗ ਅੱਜ ਵੀ ਉਹ ਦਸ ਵਜੇ ਕੰਮ ’ਤੇ ਆਇਆ ਸੀ। ਇਸ ਦੌਰਾਨ ਉਸ ਨੇ ਦੇਖਿਆ ਕਿ ਦਫ਼ਤਰ ਦੇ ਦਰਵਾਜ਼ੇ ਦਾ ਪਹਿਲਾਂ ਹੀ ਖੁੱਲ੍ਹਾ ਪਿਆ ਸੀ।
ਦਫ਼ਤਰ ਵਿੱਚ ਕੰਮ ਕਰਦੇ ਮਨੀ ਨੇ ਦੱਸਿਆ ਕਿ ਉਹ ਸ਼ਨੀਵਾਰ ਸਵੇਰੇ 9 ਵਜੇ ਦੇ ਕਰੀਬ ਦਫ਼ਤਰ ਆਇਆ ਸੀ। ਫਿਰ ਉਸ ਨੇ ਵੇਖਿਆ ਕਿ ਦਫ਼ਤਰ ਦਾ ਦਰਵਾਜ਼ਾ ਪਹਿਲਾਂ ਹੀ ਖੁੱਲ੍ਹਾ ਸੀ। ਤਾਲਾ ਟੁੱਟ ਕੇ ਹੇਠਾਂ ਡਿੱਗ ਪਿਆ ਸੀ। ਉਸ ਨੇ ਦੱਸਿਆ ਕਿ ਜਦੋਂ ਉਹ ਅੰਦਰ ਗਿਆ ਤਾਂ ਵੇਖਿਆ ਕਿ ਅੰਦਰ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅੰਦਰੋਂ ਮਾਸਟਰ ਸਲੀਮ ਦਾ ਲਾਕਰ ਅਤੇ ਇਨਵਰਟਰ ਗਾਇਬ ਸੀ। ਇਸ ਤੋਂ ਬਾਅਦ ਉਸ ਨੇ ਮਾਸਟਰ ਸਲੀਮ ਅਤੇ ਉਸ ਦੇ ਸਾਥੀਆਂ ਨੂੰ ਚੋਰੀ ਦੀ ਸੂਚਨਾ ਦਿੱਤੀ।

ਇਹ ਵੀ ਪੜੋ:Kotakpura news : ਗਰਮਖਿਆਲੀ ਨਿੱਝਰ ਕਤਲ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਬਾਰੇ ਹੋਇਆ ਖੁਲਾਸਾ 

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਸ਼ਹਿਰ ਦੇ ਸਭ ਤੋਂ ਪੌਸ਼ ਇਲਾਕੇ ਮਾਡਲ ਟਾਊਨ ਦੇ ਨਾਲ ਲੱਗਦੇ ਅਬਾਦਪੁਰ ਨੇੜੇ ਪ੍ਰੀਤ ਨਗਰ ਵਿੱਚ ਵਾਪਰੀ। ਦੱਸ ਦਈਏ ਕਿ ਉਕਤ ਇਲਾਕੇ 'ਚ ਹਮੇਸ਼ਾ ਹੀ ਪੁਲਿਸ ਗਸ਼ਤ ਕਰਦੀ ਰਹਿੰਦੀ ਹੈ ਪਰ ਫਿਰ ਵੀ ਦੋਸ਼ੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਜਾਂਦੇ ਹਨ।
ਮਾਸਟਰ ਸਲੀਮ ਦੇ ਕਰੀਬੀ ਅਤੇ ਉਸ ਦੇ ਪੀਏ ਅਭਿਸ਼ੇਕ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮਾਮਲੇ ਦੀ ਸੂਚਨਾ ਤੁਰੰਤ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੂੰ ਦਿੱਤੀ ਗਈ। ਅਭਿਸ਼ੇਕ ਨੇ ਕਿਹਾ- ਇੱਕ ਪ੍ਰੋਗਰਾਮ ਦੇ ਪੈਸੇ ਲਾਕਰ ਵਿੱਚ ਪਏ ਸਨ। ਮੁਲਜ਼ਮ ਆਪਣੇ ਨਾਲ ਵੱਡਾ ਇਨਵਰਟਰ ਵੀ ਲੈ ਗਏ ਸਨ।

(For more news apart from theft took place in office Master Salim in Jalandhar News in Punjabi, stay tuned to Rozana Spokesman)