Urmar Tanda Accident News : ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿਚ ਸੇਵਾਮੁਕਤ ASI ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Urmar Tanda Accident News : ਦੋ ਕਾਰਾਂ ਦੀ ਆਪਸ ਵਿਚ ਟੱਕਰ ਹੋਣ ਕਾਰਨ ਵਾਪਰਿਆ ਹਾਦਸਾ

Urmar Tanda Accident News in punjabi

Urmar Tanda Accident News in punjabi : ਕੱਲ੍ਹ ਦੇਰ ਸ਼ਾਮ ਟਾਂਡਾ ਸ੍ਰੀਹਰਗੋਬਿੰਦਪੁਰ ਰੋਡ ’ਤੇ ਬਿਆਸ ਦਰਿਆ ਪੁਲ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਇੱਕ  ਸੇਵਾਮੁਕਤ ਏਐਸਆਈ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਦਰਅਸਲ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਇਹ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ: Health News: ਜ਼ਿਆਦਾ ਖਾਣ ਨਾਲ ਹੁੰਦੈ ਕਿਡਨੀ ਨੂੰ ਨੁਕਸਾਨ

ਹਾਦਸੇ ਵਿਚ ਇੱਕ ਕਾਰ ਸੜਕ ਕਿਨਾਰੇ ਪਲਟ ਗਈ। ਹਾਦਸੇ ਵਿੱਚ ਜ਼ਖ਼ਮੀ ਰਘਵੀਰ ਸਿੰਘ ਪੁੱਤਰ ਚੈਨ ਸਿੰਘ ਵਾਸੀ ਟਾਂਡੀ ਔਲਖ, ਰਸ਼ਪਾਲ ਸਿੰਘ ਪੁੱਤਰ ਸੁਰਨ ਸਿੰਘ ਅਤੇ ਸਵਿਫ਼ਟ ਕਾਰ ਵਿੱਚ ਸਵਾਰ ਕੰਵਿੰਦਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਟਾਂਡਾ ਨੂੰ ਸਰਕਾਰੀ ਹਸਪਤਾਲ ਟਾਂਡਾ ਵਿਖੇ ਲਿਆਂਦਾ ਗਿਆ ਪਰ ਇਸ ਦੌਰਾਨ ਸੇਵਾਮੁਕਤ ਏ.ਐਸ. ਰਘਵੀਰ ਸਿੰਘ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Health News: ਆਉ ਜਾਣਦੇ ਹਾਂ ਨੰਗੇ ਪੈਰ ਘਾਹ ’ਤੇ ਚਲਣ ਦੇ ਫ਼ਾਇਦਿਆਂ ਬਾਰੇ 

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਦੂਜੀ ਕ੍ਰੇਟਾ ਕਾਰ 'ਚ ਸਵਾਰ ਯਾਤਰੀ ਵੀ ਜ਼ਖ਼ਮੀ ਹੋ ਗਿਆ। ਥਾਣਾ ਬਸਤੀ ਬੋਹੜ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਹਾਦਸਾ ਕਿਸ ਕਾਰਨ ਵਾਪਰਿਆ, ਇਸ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Urmar Tanda Accident News in punjabi , stay tuned to Rozana Spokesman)