ਬੇਅਦਬੀ ਮਾਮਲੇ ਨੂੰ ਲੈ ਕੇ ਅਕਾਲੀ ਤੇ ਕਾਂਗਰਸੀ ‘ਚ ਟੱਕਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੇਅਦਬੀ ਤੇ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਆਹਮੋ....

Sukhjind and Majithia

ਚੰਡੀਗੜ੍ਹ: ਬੇਅਦਬੀ ਤੇ ਗੋਲੀਕਾਂਡ ਦੀ ਜਾਂਚ ਨੂੰ ਲੈ ਕੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਇਕ ਤਰ੍ਹਾਂ ਇੱਥੇ ਅਕਾਲੀ ਦਲ ਇਸ ਮਾਮਲੇ ਸੰਬੰਧਿਤ ਚੋਣ ਕਮਿਸ਼ਨ ਦੇ ਕੋਲ ਪਹੁੰਚ ਚੁੱਕਿਆ ਹੈ। ਉਥੇ ਦੂਜੇ ਪਾਸੇ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਇਹ ਹੁਣ ਅਦਾਲਤ ਹੀ ਸਪੱਸ਼ਟ ਕਰੇਗੀ ਕਿ ਆਖਰੀ ਸੱਚ ਕੀ ਹੈ ਅਤੇ ਝੂਠ ਕੀ ਹੈ।

ਅਕਾਲੀ ਦਲ ਦਾ ਦੋਸ਼ ਹੈ ਕਿ ਚੋਣ ਜ਼ਾਬਤੇ ਦੇ ਦੌਰਾਨ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਐਸਆਈਟੀ ਤੋਂ ਤਬਾਦਲਾ ਕੀਤਾ ਗਿਆ ਸੀ ਪਰ ਇਸਦੇ ਬਾਵਜੂਦ ਵੀ ਉਹ ਐਸਆਈਟੀ ਦੇ ਲਈ ਕੰਮ ਕਰਦੇ ਰਹੇ। ਉਥੇ ਰੰਧਾਵਾ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਅਕਾਲੀ ਦਲ ਨੂੰ ਹੁਣ ਅਪਣੀ ਸਥਿਤੀ ਅਦਾਲਤ ਵਿਚ ਸਪੱਸ਼ਟ ਕਰਨੀ ਪੇਗੀ ਕਿਉਂਕਿ ਪੰਜਾਬ ਸਰਕਾਰ ਵੱਲੋਂ ਅਪਣਾ ਪੱਖ ਰੱਖਿਆ ਜਾ ਚੁੱਕਿਆ ਹੈ। ਰੰਧਾਵਾ ਨੇ ਕਿਹਾ ਕਿ ਕੁੰਵਰ ਪ੍ਰਤਾਪ ਸਿੰਘ ਖਿੱਚੋਤਾਣ ਦਾ ਸ਼ਿਕਾਰ ਹੋ ਰਹੇ ਹਨ।