ਵਿਰੋਧ ਤੋਂ ਬਾਅਦ ਖੁੱਲ੍ਹੀ ਅੰਮ੍ਰਿਤਸਰ ਦੀ Wholesale ਮਾਰਕਿਟ , ਜਲੰਧਰ ਸਬਜ਼ੀ ਮੰਡੀ 'ਚ ਵੀ ਲੱਗੀ ਭੀੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਚ ਕੋਰੋਨਾ ਸੰਕਰਮਣ ਨਾਲ ਨਜਿੱਠਣ ਲਈ ਜਾਰੀ ਲੌਕਡਾਊਨ ਦੌਰਾਨ ਦਿੱਤੀ ਗਈ ਰਾਹਤ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ।

Market

ਜਲੰਧਰ: ਪੰਜਾਬ ਵਿਚ ਕੋਰੋਨਾ ਸੰਕਰਮਣ ਨਾਲ ਨਜਿੱਠਣ ਲਈ ਜਾਰੀ ਲੌਕਡਾਊਨ ਦੌਰਾਨ ਦਿੱਤੀ ਗਈ ਰਾਹਤ ਦਾ ਅਸਰ ਸਾਫ ਦਿਖਾਈ ਦੇ ਰਿਹਾ ਹੈ। ਇਕ ਵਾਰ ਫਿਰ ਬਜ਼ਾਰਾਂ ਵਿਚ ਭੀੜ ਜਮਾਂ ਹੋਣ ਲੱਗੀ ਹੈ।

ਇਸ ਦੇ ਨਾਲ ਹੀ ਪ੍ਰਸ਼ਾਸਨ ਵੀ ਸਖਤ ਦਿਖਾ ਰਿਹਾ ਹੈ ਅਤੇ ਲੋਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਮਝਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਸੂਬੇ ਵਿਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੀ ਗਿਣਤੀ 2500 ਦੇ ਕਰੀਬ ਹੋ ਗਈ ਹੈ। ਇਸ ਦੇ ਨਾਲ ਹੀ ਮੌਤਾਂ ਦਾ ਅੰਕੜਾ ਵੀ ਲਗਾਤਾਰ ਵਧਦਾ ਜਾ ਰਿਹਾ ਹੈ।

ਅੱਜ ਤੋਂ ਅੰਮ੍ਰਿਤਸਰ ਦੀ ਥੋਕ ਕੱਪੜਾ ਮਾਰਕਿਟ ਵੀ ਖੁੱਲ੍ਹ ਗਈ ਹੈ। ਫੈਡਰੇਸ਼ਨ ਆਫ ਫਾਰ ਸੇਲ ਕਲੌਥ ਮਾਰਕੇਟ ਐਸੋਸੀਏਸ਼ਨ ਦੇ ਪ੍ਰਧਾਨ ਮੋਤੀ ਭਾਟੀਆ ਨੇ ਕਿਹਾ ਕਿ ਇਹ ਫੈਸਲਾ ਕੈਬਨਿਟ ਮੰਤਰੀ ਓਪੀ ਸੋਨੀ, ਪੁਲਿਸ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਨਾਲ ਗੱਲਬਾਤ ਤੋਂ ਬਾਅਦ ਲਿਆ ਗਿਆ ਹੈ।

ਇਸ ਮੁੱਦੇ ਨੂੰ ਲੈ ਕੇ ਕਪੜੇ ਵਪਾਰੀਆਂ ਨੇ ਪਿਛਲੇ ਦਿਨ ਦੁਕਾਨਾਂ ਬੰਦ ਕਰ ਦਿੱਤੀਆਂ ਅਤੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਦੇ ਸੇਵਾ ਕੇਂਦਰਾਂ ਵਿਚ ਵੱਡੀ ਭੀੜ ਵੇਖੀ ਜਾ ਸਕਦੀ ਹੈ। ਇੱਥੇ ਸਮਾਜਿਕ ਦੂਰੀ ਦੇ ਨਿਯਮਾਂ ਦਾ ਉਲੰਘਣ ਵੀ ਹੋ ਰਿਹਾ ਹੈ। ਜਲੰਧਰ ਦੀ ਮਕਸੂਦਾਂ ਸਬਜ਼ੀ ਮੰਡੀ ਵਿਚ ਵੀ ਭੀੜ ਜਮਾਂ ਹੋ ਰਹੀ ਹੈ। ਕਰਫਿਊ ਦੌਰਾਨ ਇਹ ਮੰਡੀ ਜ਼ਿਲ੍ਹਾ ਪ੍ਰਸ਼ਾਸਨ ਲਈ ਚੁਣੌਤੀ ਬਣੀ ਰਹੀ।

ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਦੇਸ਼ ਵਿਚ ਵਿਚ ਲੌਕਡਾਊਨ ਕੀਤਾ ਗਿਆ ਸੀ ਹਾਲਾਂਕਿ ਹੁਣ ਕੇਂਦਰ ਸਰਕਾਰ ਵੱਲੋਂ ਅਨਲੌਕ ਵਨ ਲਾਗੂ ਕੀਤਾ ਗਿਆ ਹੈ। ਇਸ ਦੇ ਚਲਦਿਆਂ ਲੋਕ ਘਰਾਂ ਤੋਂ ਬਾਹਰ ਨਿਕਲ ਰਹੇ ਹਨ ਅਤੇ ਕਈ ਥਾਵਾਂ 'ਤੇ ਸਰਕਾਰੀ ਵੱਲੋਂ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਵੀ ਹੋ ਰਹੀ ਹੈ।