ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਜਾਣੋ ਕੀ ਬੋਲੇ Captain Amarinder Singh?

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਕਿਹਾ ਪਾਰਟੀ ਦੀਆਂ ਅੰਦਰੂਨੀ ਗੱਲਾਂ ਸਾਂਝੀਆਂ ਨਹੀਂ ਕੀਤੀਆਂ ਜਾ ਸਕਦੀਆਂ

Captain Amarinder Singh meets party panel in Delhi

ਨਵੀਂ ਦਿੱਲੀ: ਪੰਜਾਬ ਕਾਂਗਰਸ (Punjab Congress) ਵਿਚ ਚੱਲ ਰਹੇ ਘਮਸਾਨ ਦੌਰਾਨ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਾਂਗਰਸ ਹਾਈਕਮਾਨ ਵਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਸਾਹਮਣੇ ਪੇਸ਼ ਹੋ ਕੇ ਆਪਣਾ ਪੱਖ ਰੱਖਿਆ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮੀਡੀਆ ਦੇ ਸਵਾਲਾਂ ਤੋਂ ਬਚਦੇ ਨਜ਼ਰ ਆਏ। ਮੁੱਖ ਮੰਤਰੀ ਨੇ ਕਰੀਬ ਤਿੰਨ ਘੰਟੇ ਤੱਕ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ।

ਇਹ ਵੀ ਪੜ੍ਹੋ:  ਕਿਸਾਨਾਂ ਦਾ ਵੱਡਾ ਜਥਾ ਦਿੱਲੀ ਹੋਇਆ ਰਵਾਨਾ, ਟ੍ਰੇਨ ‘ਚ ਬਿਨਾਂ ਟਿਕਟ ਕਰਨਗੇ ਸਫ਼ਰ

ਇਸ ਮਗਰੋਂ ਮੁੱਖ ਮੰਤਰੀ (CM) ਨੇ ਮੀਡੀਆ ਨਾਲ ਗੱਲਬਾਤ ਕੀਤੀ ਪਰ ਉਹਨਾਂ ਨੇ ਕੁਝ ਵੀ ਦੱਸਣ ਤੋਂ ਇਨਕਾਰ ਕਰ ਦਿੱਤਾ। ਪਾਰਟੀ ਦੀ ਅੰਦਰੂਨੀ ਖਾਨਾਜੰਗੀ ਸਬੰਧੀ ਸਵਾਲਾਂ ’ਤੇ ਕੈਪਟਨ ਚੁੱਪ ਦਿਖਾਈ ਦਿੱਤੇ। ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਕਿਹਾ ਕਿ ਉਹਨਾਂ ਨੇ ਕਮੇਟੀ ਮੈਂਬਰਾਂ ਨਾਲ ਵਿਸਥਾਰ ਵਿਚ ਚਰਚਾ ਕੀਤੀ ਹੈ।

ਇਹ ਵੀ ਪੜ੍ਹੋ: ਜਾਣੋਂ ਕੌਣ ਹਨ ਨੇਫਟਾਲੀ ਬੇਨੇਟ ਜੋ ਬਣ ਸਕਦੇ ਹਨ ਇਜ਼ਰਾਈਲ ਦੇ ਨਵੇਂ PM

ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ 6 ਮਹੀਨੇ ਵਿਚ ਪੰਜਾਬ (Punjab) ਵਿਚ ਚੋਣਾਂ ਹੋਣ ਵਾਲੀਆਂ ਹਨ ਅਤੇ ਪਾਰਟੀ ਆਤਮ ਮੰਥਨ ਕਰ ਰਹੀ ਹੈ। ਉਹਨਾਂ ਕਿਹਾ ਕਿ ਇਹ ਸਾਰੀਆਂ ਪਾਰਟੀ ਦੀਆਂ ਅੰਦਰੂਨੀ ਗੱਲਾਂ ਹਨ, ਜੋ ਸਾਂਝੀਆਂ ਨਹੀਂ ਕੀਤੀਆਂ ਜਾ ਸਕਦੀਆਂ। ਦੱਸ ਦਈਏ ਕਿ ਕੈਪਟਨ ਦਾ ਪੱਖ ਸੁਣਨ ਤੋਂ ਬਾਅਦ ਇਹ ਕਮੇਟੀ ਪਾਰਟੀ ਪ੍ਰਧਾਨ ਨੂੰ ਅਪਣੀ ਰਿਪੋਰਟ ਸੌਂਪੇਗੀ।

ਇਹ ਵੀ ਪੜ੍ਹੋ: ਸਰਕਾਰੀ ਮੁਲਾਜ਼ਮਾਂ ਦਾ ਸੇਵਾਮੁਕਤ ਹੋਣ ਮਗਰੋਂ ਪ੍ਰਾਈਵੇਟ ਸੈਕਟਰ 'ਚ ਨੌਕਰੀ ਕਰਨਾ 'ਮਾੜੀ ਗੱਲ'- CVC

ਮੁੱਖ ਮੰਤਰੀ ਦੀ ਹਾਈਕਮਾਨ (Congress High Command) ਨਾਲ ਇਹ ਬੈਠਕ ਕਾਫੀ ਅਹਿਮ ਮੰਨੀ ਜਾ ਰਹੀ ਸੀ। ਇਸ ਮੀਟਿੰਗ ਤੋਂ ਬਾਅਦ ਕਾਂਗਰਸ (Congress) ਵਿਚ ਜਾਰੀ ਆਪਸੀ ਕਲੇਸ਼ ਖ਼ਤਮ ਹੋਣ ਦੀ ਉਮੀਦ ਵੀ ਜਤਾਈ ਜਾ ਰਹੀ ਸੀ। ਮੁੱਖ ਮੰਤਰੀ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਮੰਤਰੀ ਇਸ ਤਿੰਨ ਮੈਂਬਰੀ ਕਮੇਟੀ ਅੱਗੇ ਪੇਸ਼ ਹੋ ਚੁੱਕਿਆ ਹੈ। ਪੰਜਾਬ ਕਾਂਗਰਸ ਵਿਚ ਜਾਰੀ ਘਮਸਾਨ ਸਬੰਧੀ ਪਾਰਟੀ ਦੇ ਵਿਧਾਇਕਾਂ ਅਤੇ ਮੰਤਰੀਆਂ ਨੇ ਇਸ ਕਮੇਟੀ ਅੱਗੇ ਅਪਣੇ ਵਿਚਾਰ ਰੱਖੇ ਹਨ।

ਇਹ ਵੀ ਪੜ੍ਹੋ:  ਪੰਜਾਬ ਦੇ ਕੁੱਲ 15 ਹਜ਼ਾਰ ਛੱਪੜਾਂ ’ਚੋਂ 11 ਹਜ਼ਾਰ ਛੱਪੜਾਂ 'ਤੇ ਕਬਜ਼ਾ, ਪਟੀਸ਼ਨ ਜ਼ਰੀਏ ਹੋਇਆ ਖੁਲਾਸਾ

ਜ਼ਿਕਰਯੋਗ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੀ ਹਾਕਮ ਪਾਰਟੀ ਵਿਚ ਕੋਟਕਪੂਰਾ ਗੋਲੀ ਕਾਂਡ ( Kotkapura firing case) ਬਾਰੇ ਹਾਈ ਕੋਰਟ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਈਆਂ ਨਾਰਾਜ਼ਗੀਆਂ ਦੇ ਚਲਦੇ ਬਗ਼ਾਵਤੀ ਸੁਰਾਂ ਦਾ ਸੰਕਟ ਹਾਈ ਕਮਾਨ ਦੇ ਦਖ਼ਲ ਦੇ ਬਾਵਜੂਦ ਬਰਕਰਾਰ ਰਹਿਣ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵਲੋਂ ਮਸਲੇ ਦੇ ਹੱਲ ਲਈ ਪਾਰਟੀ ਹਾਈ ਕਮਾਨ ਦੇ ਵੱਡੇ ਆਗੂਆਂ ਦੀ ਕਮੇਟੀ ਗਠਤ ਕੀਤੀ ਗਈ ਸੀ। ਇਸ ਕਮੇਟੀ ਵਿਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਦੇ ਨਾਲ ਸੀਨੀਅਰ ਆਗੂ ਮਲਕ ਅਰਜਨ ਖੜਗੇ ਅਤੇ ਦਿੱਲੀ ਦੇ ਆਗੂ ਜੇ.ਪੀ. ਅਗਰਵਾਲ ਸ਼ਾਮਲ ਹਨ।