Patiala Results 2024 : ਪਟਿਆਲਾ ਤੋਂ ਡਾ: ਧਰਮਵੀਰ ਗਾਂਧੀ 14831 ਵੋਟਾਂ ਦੇ ਫਰਕ ਨਾਲ ਜਿੱਤੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਆਪ ਦੇ ਡਾ. ਬਲਬੀਰ ਸਿੰਘ ਅਤੇ ਭਾਜਪਾ ਦੀ ਪ੍ਰਨੀਤ ਕੌਰ ਚੋਣ ਹਾਰੇ

Dr. Dharamvir Gandhi

Patiala Results 2024 : ਪਟਿਆਲਾ ਸੰਸਦੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ: ਧਰਮਵੀਰ ਗਾਂਧੀ 305616 ਵੋਟਾਂ ਲੈ ਕੇ ਜੇਤੂ ਰਹੇ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਬਲਬੀਰ ਸਿੰਘ ਨੂੰ 14831 ਵੋਟਾਂ ਦੇ ਫਰਕ ਨਾਲ ਹਰਾਇਆ ਹੈ।

ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਆਮ ਆਦਮੀ ਪਾਰਟੀ ਦੇ ਡਾਕਟਰ ਬਲਬੀਰ ਸਿੰਘ ਨੂੰ 290785 ਵੋਟਾਂ ਮਿਲੀਆਂ ਹਨ। ਭਾਜਪਾ ਉਮੀਦਵਾਰ ਪ੍ਰਨੀਤ ਕੌਰ ਤੀਜੇ ਨੰਬਰ 'ਤੇ ਰਹੀ, ਉਨ੍ਹਾਂ ਨੂੰ 288998 ਵੋਟਾਂ ਮਿਲੀਆਂ ਹਨ।

ਦੱਸ ਦੇਈਏ ਕਿ ਪਟਿਆਲਾ ਵਿੱਚ ਕੁੱਲ 18 ਲੱਖ 6 ਹਜ਼ਾਰ 424 ਵੋਟਰ ਹਨ, ਜਿਨ੍ਹਾਂ ਵਿੱਚ 9 ਲੱਖ 44 ਹਜ਼ਾਰ 300 ਪੁਰਸ਼ ਵੋਟਰ, 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਅਤੇ 80 ਟਰਾਂਸਜੈਂਡਰ ਵੋਟਰ ਹਨ , ਜਦਕਿ ਪਟਿਆਲਾ ਵਿੱਚ 63.63 ਫ਼ੀਸਦੀ ਵੋਟਿੰਗ ਹੋਈ ਸੀ।