ਆਂਗਨਵਾੜੀ ਮੁਲਾਜ਼ਮ ਯੂਨੀਅਨ ਨੇ ਧਰਨਾ ਲਾਇਆ
ਅੱਜ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਮਾਛੀਵਾੜਾ ਦੀਆਂ ਸਮੂਹ ਵਰਕਰਾਂ ਅਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਚਰਨਜੀਤ ਕੌਰ ਪੂੰਨੀਆਂ...
ਮਾਛੀਵਾੜਾ ਸਾਹਿਬ, ਅੱਜ ਆਂਗਨਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਮਾਛੀਵਾੜਾ ਦੀਆਂ ਸਮੂਹ ਵਰਕਰਾਂ ਅਤੇ ਹੈਲਪਰਾਂ ਵਲੋਂ ਬਲਾਕ ਪ੍ਰਧਾਨ ਚਰਨਜੀਤ ਕੌਰ ਪੂੰਨੀਆਂ ਦੀ ਅਗਵਾਈ ਹੇਠ ਸੀਡੀਪੀਓ ਦਫ਼ਤਰ ਮਾਛੀਵਾੜਾ ਵਿਖੇ ਧਰਨਾ ਦਿਤਾ ਤੇ ਮੰਗਾਂ ਸਬੰਧੀ ਸੀਡੀਪੀਓ ਰਾਮ ਭਜਨ ਸਿੰਘ ਨੂੰ ਮੰਗ ਪੱਤਰ ਸੌਂਪਿਆ।
ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਚਰਨਜੀਤ ਕੌਰ ਪੂੰਨੀਆਂ ਨੇ ਕਿਹਾ ਕਿ ਅੱਜ ਅਪਣੀਆਂ ਮੰਗਾਂ ਸਬੰਧੀ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਪੱਤਰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਤੋਂ ਹੀ ਅਪਣੀਆਂ ਮੰਗਾਂ ਸਬੰਧੀ ਸੰਘਰਸ਼ ਦੇ ਰਾਹ 'ਤੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਵੀ ਚੋਣਾਂ ਤੋਂ ਪਹਿਲਾਂ ਵਾਅਦਾ ਕੀਤਾ ਸੀ
ਕਿ ਕਾਂਗਰਸ ਸਰਕਾਰ ਆਉਣ 'ਤੇ ਉਨ੍ਹਾਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਮੰਗੀਆਂ ਜਾਣਗੀਆਂ ਪਰ ਮੁੱਖ ਮੰਤਰੀ ਦੀ ਕੁਰਸੀ 'ਤੇ ਬਹਿੰਦਿਆਂ ਹੀ ਉਹ ਵਾਅਦੇ ਭੁੱਲ ਗਏ। ਉਨ੍ਹਾਂ ਕਿਹਾ ਕਿ ਸ਼ਾਹਕੋਟ ਜ਼ਿਮਨੀ ਚੋਣਾਂ ਦੌਰਾਨ ਵੀ ਕੈਪਟਨ ਦੇ ਓਐਸਡੀ ਸੰਦੀਪ ਸੰਧੂ ਵਲੋਂ ਮੀਟਿੰਗ ਕਰਵਾਉਣ ਦਾ ਭਰੋਸਾ ਦਿਤਾ ਪਰ ਬਾਅਦ ਵਿਚ ਇਹ ਵੀ ਲਾਰਾ ਨਿਕਲਿਆ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ 17 ਜੁਲਾਈ ਤਕ ਇਹ ਮੰਗਾਂ ਨਾ ਮੰਨੀਆਂ ਤਾਂ ਪੂਰੇ ਸੂਬੇ ਵਿਚ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਸੰਘਰਸ਼ ਨੂੰ ਹੋਰ ਤਿੱਖਾ ਕਰਨਗੀਆਂ ਤੇ ਮੰਗਾਂ ਨਾ ਮੰਨੇ ਜਾਣ ਤਕ ਇਹ ਸੰਘਰਸ਼ ਜਾਰੀ ਰਹੇਗਾ।