ਝੋਨਾ ਲਾਉਣ ਤੋਂ ਬਾਅਦ ਨਸ਼ਿਆਂ ਵਿਰੁਧ ਮੁਹਿੰਮ ਚਲਾਏਗੀ ਬੀ.ਕੇ.ਯੂ. :  ਰਾਜੇਵਾਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਭਵਨ ਵਿਖੇ ਬੀ ਕੇ ਯੂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ....

Balbir Singh Rajewal During Meeting

ਚੰਡੀਗੜ੍ਹ, ਕਿਸਾਨ ਭਵਨ ਵਿਖੇ ਬੀ ਕੇ ਯੂ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਕੈਪਟਨ ਸਰਕਾਰ ਹਰ ਫਰੰਟ ਉਤੇ ਬੁਰੀ ਤਰ੍ਹਾਂ ਫੇਲ ਹੋਈ ਹੈ। ਚੋਣਾਂ ਵਿਚ ਕੀਤੇ ਵਾਅਦੇ ਅਨੁਸਾਰ ਨਾ ਤਾਂ ਕਿਸਾਨਾਂ ਦੇ ਸਾਰੇ ਕਰਜ਼ੇ ਮੁਆਫ਼ ਕੀਤੇ ਗਏ ਹਨ, ਨਾ ਘਰ ਘਰ ਨੌਕਰੀ ਅਤੇ ਨਾ ਹੀ ਪੰਜਾਬ ਵਿਚੋਂ ਨਸ਼ਿਆਂ ਦਾ ਖ਼ਾਤਮਾ ਹੋਇਆ ਹੈ।

ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਛੇਤੀ ਤੋਂ ਛੇਤੀ ਪੰਜਾਬ ਦੇ ਗਵਰਨਰ ਨੂੰ ਮਿਲ ਕੇ ਇਹ ਮਸਲੇ ਹੱਲ ਕਰਾਉਣ ਲਈ ਮੈਮੋਰੰਡਮ ਦਿੱਤਾ ਜਾਵੇਗਾ। ਇਹ ਵੀ ਫ਼ੈਸਲਾ ਕੀਤਾ ਗਿਆ ਕਿ 20 ਜੁਲਾਈ ਤਕ ਝੋਨਾ ਲਾਉਣ ਤੋਂ ਬਾਅਦ ਇੱਕ ਮੁਹਿੰਮ ਸ਼ੁਰੂ ਕੀਤੀ ਜਾਵੇ ਅਤੇ ਪਿੰਡ ਪਿੰਡ ਘਰ ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਸੁਦਾਗਰਾਂ ਨੂੰ ਨੰਗੇ ਕਰਨ ਅਤੇ ਇਕੱਠੇ ਹੋ ਕੇ ਵਿਰੋਧ ਕਰਨ ਲਈ ਤਿਆਰ ਕੀਤਾ ਜਾਵੇਗਾ। 

ਇਕ ਹੋਰ ਮਤੇ ਵਿੱਚ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਝੋਨੇ ਦਾ ਭਾਅ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਅਨੁਸਾਰ ਸੀ 2 +50% ਮੁਨਾਫ਼ਾ ਜੋੜ ਕੇ ਨਾ ਮਿਥਿਆ ਗਿਆ ਤਾਂ ਕਿਸਾਨ ਕੇਂਦਰ ਸਰਕਾਰ ਵਿਰੁੱਧ ਜਬਰਦਸਤ ਅੰਦੋਲਨ ਸ਼ੁਰੂ ਕਰ ਦੇਣਗੇ। ਇਕ ਹੋਰ ਮਤੇ ਵਿਚ ਸਰਕਾਰ ਨੂੰ ਪੰਜਾਬ ਦੇ ਕਿਸਾਨ ਕਮਿਸ਼ਨ ਵਲੋਂ ਟੇਢੇ ਢੰਗ ਨਾਲ ਖੇਤੀ ਨੀਤੀ ਦੀ ਆੜ ਵਿਚ ਟਿਊਬਵੈਲਾਂ ਦੇ ਬਿੱਲ ਲਾਉਣ ਦੀਆਂ ਕੋਸ਼ਿਸ਼ਾਂ ਦਾ ਵਿਰੋਧ ਕੀਤਾ ਗਿਆ।