ਹਰਸਿਮਰਤ ਵਲੋਂ ਮੋਦੀ ਅਤੇ ਰਾਜਨਾਥ ਦਾ ਧਨਵਾਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ 40 ਸਿੱਖਾਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਲਏ ਫੈਸਲੇ ਵਾਸਤੇ ਪ੍ਰਧਾਨ ਮੰਤਰੀ ....

Harsimrat Kaur Badal

ਚੰਡੀਗੜ੍ਹ : ਕੇਂਦਰੀ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ਵੱਲੋਂ 40 ਸਿੱਖਾਂ ਨੂੰ ਮੁਆਵਜ਼ਾ ਜਾਰੀ ਕਰਨ ਦੇ ਲਏ ਫੈਸਲੇ ਵਾਸਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਦਾ ਅੱਜ ਧੰਨਵਾਦ ਕੀਤਾ ਹੈ। 1984 ਵਿਚ ਜਦੋਂ ਉਸ ਸਮੇਂ ਦੀ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਨੇ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਉਪਰ ਫੌਜੀ ਹਮਲੇ ਦਾ ਹੁਕਮ ਦਿੱਤਾ ਸੀ,

ਤਾਂ ਇਨ੍ਹਾਂ ਸਿੱਖਾਂ ਨੂੰ ਸ੍ਰੀ ਦਰਬਾਰ ਸਾਹਿਬ ਵਿਚੋਂ ਗੈਰਕਾਨੂੰਨੀ ਤੌਰ ਤੇ ਹਿਰਾਸਤ ਲੈ ਲਿਆ ਗਿਆ ਸੀ। ਇਥੇ ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਕੇਂਦਰ ਵੱਲੋਂ ਮੁਆਵਜ਼ੇ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਨਿਰਦੋਸ਼ ਸਿੱਖਾਂ ਨੂੰ ਦਿੱਤੇ ਜ਼ਖਮਾਂ ਨੂੰ ਰਾਜੀ ਕਰਨ ਵਿਚ ਮੱਦਦਗਾਰ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਇਹ ਮੁਆਵਜ਼ਾ ਜਲਦੀ ਹੀ ਪੀੜਤਾਂ ਨੂੰ ਦੇ ਦਿਤਾ ਜਾਵੇਗਾ।