ਲਗਾਤਾਰ ਵਧਦੇ ਕੋਰੋਨਾ ਮਰੀਜ਼ਾਂ ਕਾਰਨ ਡੇਰਾ ਬਾਬਾ ਨਾਨਕ ਪੂਰੀ ਤਰ੍ਹਾਂ ਸੀਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੌਜੂਦਾ ਸਮੇਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਮਰੀਜ਼ਾਂ ਦੀ ਸੰਖਿਆ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।

Dera Baba Nanak

ਗੁਰਦਾਸਪੁਰ, 3 ਜੁਲਾਈ (ਪਪ) : ਮੌਜੂਦਾ ਸਮੇਂ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਵਿਖੇ ਕੋਰੋਨਾ ਮਰੀਜ਼ਾਂ ਦੀ ਸੰਖਿਆ ਵਿਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਭਰ ਅੰਦਰ ਹੁਣ ਤਕ ਕੁਲ 6 ਲੋਕਾਂ ਦੀ ਕੋਰੋਨਾ ਨਾਲ ਮੌਤ ਹੋ ਚੁੱਕੀ ਹੈ। ਜਦੋਂ ਕਿ ਜ਼ਿਲ੍ਹਾ ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ ਅੰਦਰ ਕੁਲ 42 ਐਕਟਿਵ ਕੇਸ ਮੌਜੂਦ ਹਨ। ਉੱਥੇ ਜੇਕਰ ਇਕੱਲੇ ਡੇਰਾ ਬਾਬਾ ਨਾਨਕ ਦੀ ਗਾਲ ਕੀਤੀ ਜਾਵੇ ਤਾਂ ਵਰਤਮਾਨ ਵਿਚ ਇੱਥੋਂ ਦੇ 17 ਲੋਕ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ ਅਤੇ 3 ਹੋਰ ਮਰੀਜ਼ ਅਜਿਹੇ ਹਨ। ਜੋ ਡੇਰਾ ਬਾਬਾ ਨਾਨਕ ਦੇ ਨਾਲ ਲੱਗਦੇ ਪਿੰਡਾਂ ਦੇ ਵਸਨੀਕ ਹਨ।

ਇਸ ਦੇ ਨਾਲ ਹੀ ਜੇਕਰ ਅੱਜ ਸਾਹਮਣੇ ਆਏ ਕੋਰੋਨਾ ਮਰੀਜ਼ਾਂ ਦੀ ਗੱਲ ਕਰੀਏ ਤਾਂ ਜ਼ਿਲ੍ਹੇ ਭਰ ਅੰਦਰ ਕੁਲ 8 ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਿਨ੍ਹਾਂ ਵਿਚੋਂ ਇਕੱਲੇ ਡੇਰਾ ਬਾਬਾ ਨਾਨਕ ਦੇ 7 ਮਰੀਜ਼ ਸ਼ਾਮਲ ਹਨ ਜਦੋਂ ਕਿ ਇਕ ਮਰੀਜ਼ ਬਟਾਲੇ ਦਾ ਦਸਿਆ ਜਾ ਰਿਹਾ ਹੈ। ਇਸੇ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਡੇਰਾ ਬਾਬਾ ਨਾਨਕ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰਨ ਦੇ ਹੁਕਮ ਜਾਰੀ ਕੀਤੇ ਜਾਣ ਮਗਰੋਂ ਸਥਾਨਕ ਪੁਲਿਸ ਵਲੋਂ ਅਨਾਊਂਸਮੈਂਟ ਕਰਵਾਉਣ ਦੇ ਨਾਲ ਨਾਲ ਆਪ ਜਾ ਕੇ ਪੂਰੇ ਖੇਤਰ ਦੀਆਂ ਦੁਕਾਨਾਂ ਬੰਦ ਕਰਵਾਇਆਂ ਗਈਆਂ।