ਵਿਜੀਲੈਂਸ ਵਲੋਂ 2 ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਡੀ.ਓ. ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ ਮੰਗ ਰਿਹਾ ਸੀ 5 ਲੱਖ ਰੁਪਏ

SDO caught taking bribe of 2 lakh rupees by Vigilance

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਅੱਜ ਬੀ.ਡੀ.ਪੀ.ਓ. ਦਫ਼ਤਰ ਫ਼ਤਹਿਗੜ੍ਹ ਸਾਹਿਬ ਵਿਖੇ ਤਾਇਨਾਤ ਐਸ.ਡੀ.ਓ. ਪੰਚਾਇਤੀ ਰਾਜ ਅਮਰਜੀਤ ਕੁਮਾਰ ਨੂੰ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ (ਯੂ.ਸੀ.) ਜਾਰੀ ਕਰਨ ਬਦਲੇ 2 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਤਹਿਸੀਲ ਰਾਜਪੁਰਾ ਦੇ ਪਿੰਡ ਬਸੰਤਪੁਰਾ ਦੇ ਵਾਸੀ ਗੁਰਮੀਤ ਸਿੰਘ ਦੀ ਸ਼ਿਕਾਇਤ 'ਤੇ ਉਕਤ ਐਸ.ਡੀ.ਓ. ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸੁੱਕੇ ਪਰਸ਼ਾਦਿਆਂ ਵਿਚ ਘਪਲੇ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 51 ਮੁਲਾਜ਼ਮ ਕੀਤੇ ਮੁਅੱਤਲ

ਉਨ੍ਹਾਂ ਦਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਐਸ.ਡੀ.ਓ. ਨੇ ਉਸ ਦੇ ਪਿੰਡ ਵਿਚ ਕਰਵਾਏ ਗਏ ਵਿਕਾਸ ਕਾਰਜਾਂ ਬਾਰੇ ਫੰਡਾਂ ਦੀ ਵਰਤੋਂ ਸਬੰਧੀ ਸਰਟੀਫਿਕੇਟ ਜਾਰੀ ਕਰਨ ਬਦਲੇ 5 ਲੱਖ ਰੁਪਏ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ: ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਵੱਖ-ਵੱਖ ਆਗੂਆਂ ਨੇ ਸੁਨੀਲ ਜਾਖੜ ਨੂੰ ਦਿਤੀ ਵਧਾਈ 

ਬੁਲਾਰੇ ਨੇ ਦਸਿਆ ਕਿ ਮੁਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਉਕਤ ਐਸ.ਡੀ.ਓ. ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਲੈਂਦਿਆਂ ਮੌਕੇ ਉਤੇ ਕਾਬੂ ਕਰ ਲਿਆ। ਇਸ ਸਬੰਧੀ ਐਸ.ਡੀ.ਓ. ਅਮਰਜੀਤ ਕੁਮਾਰ ਵਿਰੁਧ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿਤੀ ਗਈ ਹੈ।