ਪੰਜਾਬ ਵਿਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ ਭਾਜਪਾ: ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਭਾਜਪਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਸੁਨੀਲ ਜਾਖੜ ਦਾ ਬਿਆਨ

Sunil Jakhar

 

ਚੰਡੀਗੜ੍ਹ:  ਪੰਜਾਬ ਭਾਜਪਾ ਪ੍ਰਧਾਨ ਵਜੋਂ ਨਿਯੁਕਤੀ ਤੋਂ ਬਾਅਦ ਸੁਨੀਲ ਜਾਖੜ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਵਲੋਂ ਉਨ੍ਹਾਂ ਨੂੰ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦੇਣ ਲਈ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਸਾਰੇ ਸਾਥੀਆਂ ਨਾਲ ਮਿਲ ਕੇ ਇਹ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਵਾਂਗਾ। ਮੈ ਭਰੋਸਾ ਦਿਵਾਉਂਦਾ ਹਾਂ ਕਿ ਪੰਜਾਬ ਵਿਚ ਭਾਜਪਾ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ।

ਇਹ ਵੀ ਪੜ੍ਹੋ: ਸੁੱਕੇ ਪਰਸ਼ਾਦਿਆਂ ਵਿਚ ਘਪਲੇ ਦਾ ਮਾਮਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 51 ਮੁਲਾਜ਼ਮ ਕੀਤੇ ਮੁਅੱਤਲ

ਉਨ੍ਹਾਂ ਕਿਹਾ ਕਿ  ਪੰਜਾਬ ਵਿਚ ਭਾਜਪਾ ਦਾ ਪਰਚਮ ਲਹਿਰਾਇਆ ਜਾਵੇਗਾ ਅਤੇ ਪੰਜਾਬ ਦੇ ਹਿੱਤਾਂ ’ਤੇ ਪਹਿਰਾ ਦਿਤਾ ਜਾਵੇਗਾ। ਉਨ੍ਹਾਂ ਦਸਿਆ ਕਿ ਭਲਕੇ ਉਨ੍ਹਾਂ ਦੀ ਪਾਰਟੀ ਹਾਈ ਕਮਾਨ ਨਾਲ ਮੀਟਿੰਗ ਹੋਵੇਗੀ, ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਲਈ ਕੰਮ ਕੀਤਾ ਜਾਵੇਗੀ। ਪੰਜਾਬ ਕਾਂਗਰਸ ਨੂੰ ਨਿਸ਼ਾਨੇ ’ਤੇ ਲੈਂਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕਾਂਗਰਸ ਕੋਲ ਸਿਰਫ਼ ਤੰਜ਼ ਬਾਕੀ ਰਹਿ ਗਏ ਹਨ, ਉਹ ਤੰਜ਼ ਕੱਸਦੇ ਰਹਿਣ ਤੇ ਭਾਜਪਾ ਪੰਜਾਬ ਵਿਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਏਗੀ।