ਪੰਜਾਬ ਭਾਜਪਾ ਪ੍ਰਧਾਨ ਬਣਨ 'ਤੇ ਵੱਖ-ਵੱਖ ਆਗੂਆਂ ਨੇ ਸੁਨੀਲ ਜਾਖੜ ਨੂੰ ਦਿਤੀ ਵਧਾਈ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਸਾਨੂੰ ਯਕੀਨ ਹੈ ਕਿ ਉਹ ਪੰਜਾਬ ਵਿਚ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ

PHOTO

 

ਚੰਡੀਗੜ੍ਹ : ਭਾਜਪਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਕਮਾਨ ਸਾਬਕਾ ਕਾਂਗਰਸੀ ਸੁਨੀਲ ਜਾਖੜ ਨੂੰ ਸੌਂਪ ਦਿਤੀ ਹੈ। ਭਾਜਪਾ ਦੇ ਨਜ਼ਰੀਏ ਤੋਂ ਇਹ ਹੈਰਾਨ ਕਰਨ ਵਾਲਾ ਫੈਸਲਾ ਸੀ ਕਿਉਂਕਿ ਜਾਖੜ ਨੂੰ ਭਾਜਪਾ 'ਚ ਆਏ ਅਜੇ ਇਕ ਸਾਲ ਹੀ ਹੋਇਆ ਹੈ। 

ਸੁਨੀਲ ਜਾਖੜ ਨੂੰ ਪ੍ਰਧਾਨ ਚੁਣਨ ’ਤੇ ਭਾਜਪਾ ਆਗੂਆਂ ਨੇ ਵਧਾਈਆਂ ਵੀ ਦਿਤੀਆਂ ਹਨ। ਭਾਜਪਾ ਆਗੂ ਹਰਜੀਤ ਗਰੇਵਾਲ ਨੇ ਕਿਹਾ ਕਿ ਉਹਨਾਂ ਕਿਹਾ ਕਿ 2024 ਵਿਚ ਚੰਗਾ ਪ੍ਰਦਰਸ਼ਨ ਹੋਵੇਗਾ। ਉਹ ਕਾਮਯਾਬ ਹੋਣ ’ਤੇ ਪਾਰਟੀ ਨੂੰ ਅੱਗੇ ਲੈ ਕੇ ਜਾਣ। 

ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਭਾਜਪਾ ਦੇ ਮੁੱਖ ਬੁਲਾਰੇ ਅਨਿਲ ਸਰੀਨ ਨੇ ਸੁਨੀਲ ਜਾਖੜ ਨੂੰ ਭਾਜਪਾ ਦੀ ਪੰਜਾਬ ਪ੍ਰਦੇਸ਼ ਇਕਾਈ ਦਾ ਪ੍ਰਧਾਨ ਬਣਾਏ ਜਾਣ ਦਾ ਸਵਾਗਤ ਕੀਤਾ ਹੈ। ਨਵ-ਨਿਯੁਕਤ ਪ੍ਰਧਾਨ ਨੂੰ ਦਿਲੋਂ ਵਧਾਈਆਂ ਅਤੇ ਸ਼ੁੱਭ ਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਕਿਹਾ, "ਸੁਨੀਲ ਜਾਖੜ ਪਾਰਟੀ ਨੂੰ ਅੱਗੇ ਵਧਾਉਣ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕਰਨਗੇ ਅਤੇ ਇੱਕ ਪੰਜਾਬੀ ਹੋਣ ਦੇ ਨਾਤੇ ਸਮਾਜ ਦੇ ਹਰ ਵਰਗ ਨੂੰ ਨਾਲ ਲੈ ਕੇ ਚੱਲਣਗੇ।"

ਉਨ੍ਹਾਂ ਨੇ ਸਰੀਨ ਨੂੰ ਅੱਗੇ ਕਿਹਾ, "ਅਜਿਹੇ ਸੀਨੀਅਰ ਤਜਰਬੇਕਾਰ ਸਿਆਸਤਦਾਨ, ਇੱਕ ਤਜਰਬੇਕਾਰ ਕਿਸਾਨ ਅਤੇ ਇੱਕ ਯੋਗ ਟੀਮ ਬਿਲਡਰ ਦੀ ਨਿਯੁਕਤੀ ਪਾਰਟੀ ਦਾ ਇੱਕ ਸ਼ਲਾਘਾਯੋਗ ਫੈਸਲਾ ਹੈ ਜੋ ਸਾਰਿਆਂ ਨੂੰ ਪ੍ਰਵਾਨ ਹੈ।" ਸਰੀਨ ਨੇ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ।

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ ’ਤੇ ਵਧਾਈਆਂ ਦਿਤੀਆਂ। ਉਨ੍ਹਾਂ ਕਿਹਾ ਕਿ ਮੈਨੂੰ ਯਕੀਨ ਹੈ ਕਿ ਉਹ ਪੰਜਾਬ ਵਿਚ ਪਾਰਟੀ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।

ਇਸ ਮੌਕੇ ਐਮਪੀ ਰਵਨੀਤ ਬਿੱਟੂ ਨੇ ਸੁਨੀਲ ਜਾਖੜ ਨੂੰ ਵਧਾਈ ਦਿੰਦਿਆਂ ਟਵੀਟ ਕਰਦਿਆਂ ਕਿਹਾ ਕਿ ਸੁਨੀਲ ਜਾਖੜ ਜੀ ਨੂੰ ਭਾਜਪਾ ਪੰਜਾਬ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਵਧਾਈਆਂ। ਮੈਨੂੰ ਉਮੀਦ ਹੈ ਕਿ ਤੁਸੀਂ ਪੰਜਾਬ ਦੇ ਮੁੱਦਿਆਂ ਨੂੰ ਉਠਾਉਣ ਅਤੇ ਹੱਲ ਕਰਨ ਲਈ ਆਪਣੀ ਨਵੀਂ ਭੂਮਿਕਾ ਦੀ ਵਰਤੋਂ ਕਰੋਗੇ।

ਭਾਜਪਾ ਆਗੂ ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਸੂਝਵਾਨ ਅਤੇ ਵਚਨਬੱਧ ਆਗੂ ਸੁਨੀਲ ਜਾਖੜ ਨੂੰ ਭਾਜਪਾ ਪੰਜਾਬ ਪ੍ਰਧਾਨ ਬਣਾਏ ਜਾਣ 'ਤੇ ਬਹੁਤ-ਬਹੁਤ ਵਧਾਈਆਂ। ਕਿਹਾ, ਤੁਹਾਡੀ ਲੀਡਰਸ਼ਿਪ ਸੂਬੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ​​ਕਰੇਗੀ।