Amritpal Singh News: ਅੰਮ੍ਰਿਤਪਾਲ ਸਿੰਘ ਦੇ ਪੰਜਾਬ ਆਉਣ ਉਤੇ ਪਾਬੰਦੀ, ਕੁਝ ਸ਼ਰਤਾਂ ਦੇ ਆਧਾਰ ਉਤੇ ਦਿੱਤੀ ਗਈ ਪੈਰੋਲ

ਏਜੰਸੀ

ਖ਼ਬਰਾਂ, ਪੰਜਾਬ

Amritpal Singh News: ਡਿਸਟ੍ਰਿਕ ਮੈਜੀਸਟ੍ਰੇਟ ਅੰਮ੍ਰਿਤਸਰ ਵੱਲੋਂ ਆਰਡਰ ਕੀਤੇ ਗਏ ਜਾਰੀ

Amritpal Singh News in punjabi

Amritpal Singh News in punjabi  ਖਡੂਰ ਸਾਹਿਬ ਤੋਂ ਲੋਕ ਸਭਾ ਐਮਪੀ ਅੰਮ੍ਰਿਤਪਾਲ ਸਿੰਘ ਨੂੰ 4 ਦਿਨਾਂ ਦੀ ਪੈਰੋਲ ਮਿਲ ਗਈ ਹੈ। ਹਾਲਾਂਕਿ ਅੰਮ੍ਰਿਤਪਾਲ ਦੀ ਪੈਰੋਲ ਤੇ ਕਈ ਸ਼ਰਤਾਂ ਲਾਈਆਂ ਗਈਆਂ ਹਨ। ਇਸ ਨੂੰ ਲੈਕੇ ਅੰਮ੍ਰਿਤਸਰ ਦੇ ਜਿਲ੍ਹਾ ਮਜਿਸਟਰੇਟ ਵੱਲੋਂ ਡਿਬਰੁਗੜ੍ਹ ਜੇਲ੍ਹ ਦੇ ਸੁਪਰਡੈਂਟ ਨੂੰ ਅੰਮ੍ਰਿਤਪਾਲ ਦੇ ਅਸਥਾਈ ਰਿਲੀਜ਼ ਆਰਡਰ ਦੀ ਕਾਪੀ ਵੀ ਭੇਜ ਦਿੱਤੀ ਗਈ ਹੈ। ਇਸ ਦੌਰਾਨ ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁੱਕ ਸਕਦੇ ਹਨ। ਅੰਮ੍ਰਿਤਪਾਲ ਸਿੰਘ ਨੂੰ ਕੁਝ ਸ਼ਰਤਾਂ ਦੇ ਆਧਾਰ ਉਤੇ ਪੈਰੋਲ ਦਿੱਤੀ ਗਈ ਹੈ। 

ਰਿਲੀਜ਼ ਆਰਡਰ ਵਿਚ ਲਿਖੀਆਂ ਸ਼ਰਤਾਂ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਦੌਰਾਨ ਦਿੱਲੀ ਵਿਚ ਹੀ ਰੈਹਣਾ ਪਵੇਗਾ। ਉਨ੍ਹਾਂ ਦਾ ਯਾਤਰੀ ਸਟਾਪਓਵਰ ਵੀ ਦਿੱਲੀ ਵਿੱਚ ਹੀ ਹੋਵੇਗਾ। ਇਸ ਸਮੇਂ ਦੌਰਾਨ ਉਹ ਰਈਆ ਸਥਿਤ ਆਪਣੇ ਘਰ ਨਹੀਂ ਜਾ ਸਕਦੇ, ਨਾ ਹੀ ਆਪਣੇ ਲੋਕ ਸਭਾ ਹਲਕੇ ਅਤੇ ਨਾ ਹੀ ਪੰਜਾਬ ਜਾ ਸਕਦੇ ਹਨ।

ਪੈਰੋਲ ਦੌਰਾਨ ਵੀ ਅੰਮ੍ਰਿਤਪਾਲ ਸਿੰਘ ਨੂੰ ਸੁਰੱਖਿਆ ਘੇਰੇ ਵਿੱਚ ਰਹਿਣਾ ਪਵੇਗਾ। ਇੱਥੋਂ ਤੱਕ ਕਿ ਅੰਮ੍ਰਿਤਪਾਲ ਸਿੰਘ ਨੂੰ ਹਵਾਈ, ਸੜਕ ਜਾਂ ਰੇਲ ਰਾਹੀਂ ਦਿੱਲੀ ਲਿਆਂਦਾ ਜਾਵੇਗਾ, ਇਹ ਵੀ ਗੁਪਤ ਰੱਖਿਆ ਗਿਆ ਐ। ਪੁਲਿਸ ਪ੍ਰਸ਼ਾਸਨ ਤੈਅ ਕਰੇਗਾ ਕਿ ਉਨ੍ਹਾਂ ਨੂੰ ਦਿੱਲੀ ਕਿਵੇਂ ਲਿਆਂਦਾ ਜਾਵੇਗਾ

ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ਮਿਲਣ ਦੀ ਸੂਚਨਾ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਵੀ ਪ੍ਰਤੀਕਰਮ ਆਇਆ ਹੈ। ਉਨ੍ਹਾਂ ਦੇ ਪਿਤਾ ਤਰਸੇਮ ਸਿੰਘ ਅਤੇ ਮਾਤਾ ਬਲਵਿੰਦਰ ਕੌਰ ਨੇ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਆਉਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਨੂੰ ਪੰਜਾਬ ਆਉਣ ਦਿੱਤਾ ਜਾਵੇ ਤਾਂ ਜੋ ਉਹ ਖਡੂਰ ਸਾਹਿਬ ਲੋਕ ਸਭਾ ਸੀਟ ਦੇ ਵੋਟਰਾਂ ਦਾ ਧੰਨਵਾਦ ਕਰ ਸਕਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਸਕਣ।