Sangrur News : ਪਿੰਡ ਬਖੋਰਾ ਕਲਾਂ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੇ ਹੀ ਸਕੂਲ ਦੇ ਅਧਿਆਪਕਾਂ ਨੂੰ ਮੌਤ ਲਈ ਠਹਿਰਾਇਆ ਜ਼ਿੰਮੇਵਾਰ

principal suicide

Sangrur News : ਸੰਗਰੂਰ ਦੇ ਪਿੰਡ ਬਖੋਰਾ ਕਲਾਂ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਆਪਣੇ ਹੀ ਸਕੂਲ ਦੇ ਅਧਿਆਪਕਾਂ  ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ।

ਵੀਡੀਓ 'ਚ ਮੁੱਖ ਅਧਿਆਪਕ ਨੇ ਆਪਣੇ ਸਕੂਲ ਦੇ ਸਾਥੀ ਅਧਿਆਪਕਾਂ 'ਤੇ ਗੰਭੀਰ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਕੂਲ 'ਚ ਕਈ ਅਧਿਆਪਕ ਸੰਗਠਨ ਬੁਲਾ ਕੇ ਮੇਰੀ ਬੇਜ਼ਤੀ ਕੀਤੀ ਗਈ ਹੈ। ਜਿਸ ਕਾਰਨ ਮੈਂ ਡਿਪ੍ਰੈਸ਼ਨ 'ਚ ਚਲਿਆ ਗਿਆ ਸੀ ਅਤੇ ਹੁਣ ਵੀ ਸਕੂਲ 'ਚ ਤੰਗ ਪਰੇਸ਼ਾਨ ਕਰਦੇ ਸੀ।

ਜੇਕਰ ਮੇਰੀ ਮੌਤ ਹੁੰਦੀ ਹੈ ਤਾਂ ਇਸ ਦੇ ਲਈ ਇਹ ਸਾਰੇ ਅਧਿਆਪਕ ਜ਼ਿੰਮੇਵਾਰ ਹਨ। ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਇਸ 'ਚ ਮੇਰੇ ਪਰਿਵਾਰ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਪੁਲੀਸ ਨੇ ਮ੍ਰਿਤਕ ਪ੍ਰਿੰਸੀਪਲ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਪੰਜ ਅਧਿਆਪਕਾਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।