Punjab News : ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ

ਸੰਜੀਵ ਅਰੋੜਾ ਨੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲਿਆ

Punjab News in Punjabi : ਸ੍ਰੀ ਸੰਜੀਵ ਅਰੋੜਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ। ਉਨ੍ਹਾਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਲਗਨ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਕੈਬਨਿਟ ਮੰਤਰੀ ਬਲਬੀਰ ਸਿੰਘ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਬਲਜੀਤ ਕੌਰ, ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਰੁਪਿੰਦਰ ਸਿੰਘ ਹੈਪੀ, ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਕਮਲ ਕਿਸ਼ੋਰ ਯਾਦਵ ਆਈ.ਏ.ਐਸ., ਅਮਿਤ ਢਾਕਾ ਆਈ.ਏ.ਐਸ., ਸੁਰਭੀ ਮਲਿਕ ਆਈ.ਏ.ਐਸ., ਸੇਨੂੰ ਦੁੱਗਲ ਆਈ.ਏ.ਐਸ., ਏ.ਐਸ. ਰਾਏ ਆਈ.ਪੀ.ਐਸ., ਰਾਜ ਸੂਚਨਾ ਕਮਿਸ਼ਨਰ ਹਰਪੀਤ ਸੰਧੂ ਅਤੇ ਹੋਰ ਪਤਵੰਤਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ।

(For more news apart from Sanjiv Arora takes charge as Minister of Industry and Commerce, Investment Promotion and Overseas Indian Affairs News in Punjabi, stay tuned to Rozana Spokesman)