Mansa News : ਸਿੱਧੂ ਮੂਸੇਵਾਲਾ ਕਤਲਕਾਂਡ : ਬਲਕੌਰ ਸਿੰਘ ਸਿੱਧੂ ਕਿਸੇ ਕਾਰਨ ਗਵਾਹੀ ਦੇਣ ਨਹੀਂ ਪਹੁੰਚੇ, ਅਗਲੀ ਸੁਣਵਾਈ 25 ਨੂੰ ਹੋਵੇਗੀ
Mansa News :ਅਗਲੀ ਸੁਣਵਾਈ 25 ਜੁਲਾਈ ਨੂੰ ਹੋਵੇਗੀ
Mansa News in Punjabi : ਮਾਨਸਾ- ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਮਨਿੰਦਰਜੀਤ ਸਿੰਘ ਦੀ ਅਦਾਲਤ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ਅੱਜ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਤੋਂ ਇਲਾਵਾ ਸੁਖਪਾਲ ਸਿੰਘ ਪਾਲੀ ਨੰਬਰਦਾਰ ਮੂਸਾ ਤੇ ਤਫ਼ਤੀਸ਼ੀ ਅਫ਼ਸਰ ਦੀ ਗਵਾਹੀ ਹੋਣੀ ਸੀ ਪਰ ਇਹ ਤਿੰਨੇ ਕਿਸੇ ਕਾਰਨ ਪਹੁੰਚ ਨਹੀਂ ਸਕੇ। ਅਦਾਲਤ ਨੇ ਅਗਲੀ ਸੁਣਵਾਈ 25 ਜੁਲਾਈ ’ਤੇ ਪਾ ਦਿੱਤੀ ਹੈ। ਜਦਕਿ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ ਤੇ ਹੋਰਾਂ ਨੇ ਵੀਡੀਓ ਕਾਨਫਰੰਸਿੰਗ ਜ਼ਰੀਏ ਪੇਸ਼ੀ ਭੁਗਤੀ, ਕੇਸ ਗਵਾਹੀਆਂ ’ਤੇ ਲੱਗਿਆ ਹੋਇਆ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਗੁਰਵਿੰਦਰ ਸਿੰਘ ਮੂਸਾ ਤੇ ਗੁਰਪ੍ਰੀਤ ਸਿੰਘ ਮੂਸਾ ਦੀਆਂ ਗਵਾਹੀਆਂ ਹੋ ਚੁੱਕੀਆਂ ਹਨ। ਇਹ ਦੋਵੇਂ ਨੌਜਵਾਨ ਮੂਸੇਵਾਲਾ ’ਤੇ ਹੋਈ ਗੋਲੀਬਾਰੀ ਸਮੇਂ 29 ਮਈ 2022 ਨੂੰ ਉਸ ਦੀ ਥਾਰ ਗੱਡੀ ’ਚ ਸਵਾਰ ਸਨ, ਜੋ ਕਿ ਗੰਭੀਰ ਜ਼ਖ਼ਮੀ ਹੋ ਗਏ ਸਨ।
(For more news apart from Sidhu Moosewala murder case: Balkaur Singh Sidhu did not arrive to give testimony for some reason, next hearing on 25th News in Punjabi, stay tuned to Rozana Spokesman)