ਛੋਟੇ ਕਿਸਾਨਾਂ ਨੂੰ ਜਲਦ ਮਿਲੇਗਾ ਕਰਜ਼ਾ ਰਾਹਤ ਸਕੀਮ ਦਾ ਲਾਭ : ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਨਾਲ ਨਸ਼ਿਆਂ ਦੀ ਸਮੱਸਿਆ ਵੱਡੇ ਪੱਧਰ 'ਤੇ ਹਲ ਹੋਈ ਹੈ.............

Sukhjinder Singh Randhawa meeting with the officials of various departments

ਐਸ.ਏ.ਐਸ. ਨਗਰ : ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਨਾਲ ਨਸ਼ਿਆਂ ਦੀ ਸਮੱਸਿਆ ਵੱਡੇ ਪੱਧਰ 'ਤੇ ਹਲ ਹੋਈ ਹੈ ਅਤੇ ਪੰਜਾਬ ਦੇ ਲੋਕ ਖ਼ੁਦ ਨਸ਼ਿਆਂ ਵਿਰੁਧ ਜੰਗ ਵਿਚ ਮੋਹਰੀ ਭੂਮਿਕਾ ਨਿਭਾਉਣ ਲੱਗੇ ਹਨ। ਨਸ਼ੇ ਕਰਨ ਦੇ ਆਦੀ ਵਿਅਕਤੀ ਖ਼ੁਦ ਨਸ਼ਾ ਛੱਡਣ ਲਈ ਅੱਗੇ ਆ ਰਹੇ ਹਨ ਜਾਂ ਉਨ੍ਹਾਂ ਦੇ ਪਰਵਾਰ ਪ੍ਰਸ਼ਾਸਨ ਤਕ ਪਹੁੰਚ ਕਰ ਰਹੇ ਹਨ। ਇਹ ਪ੍ਰਗਟਾਵਾ ਸਹਿਕਾਰਤਾ ਤੇ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦੇ ਮੁਲਾਂਕਣ ਲਈ

ਜ਼ਿਲ੍ਹਾ ਐਸ.ਏ.ਐਸ ਨਗਰ ਦੇ ਪ੍ਰਸ਼ਾਸਨਿਕ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਪੜਾਅਵਾਰ ਪੂਰਾ ਕੀਤਾ ਜਾ ਰਿਹਾ ਹੈ। ਪਹਿਲਾਂ ਸੀਮਾਂਤ ਕਿਸਾਨਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ ਤੇ ਹੁਣ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੀ ਪ੍ਰਕਿਰਿਆ ਚਲ ਰਹੀ ਹੈ ਤੇ ਬਹੁਤ ਜਲਦ ਛੋਟੇ ਕਿਸਾਨਾਂ ਨੂੰ ਵੀ ਕਰਜ਼ਾ ਰਾਹਤ ਸਕੀਮ ਦਾ ਲਾਭ ਦਿਤਾ ਜਾਵੇਗਾ।

ਜੇਲ ਮੰਤਰੀ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ਿਆਂ ਦੇ ਖ਼ਾਤਮੇ ਲਈ ਜ਼ਰੂਰੀ ਹੈ ਕਿ ਪਿੰਡਾਂ ਦੇ ਉਸਾਰੂ ਸੋਚ ਵਾਲੇ ਨੌਜਵਾਨਾਂ ਨੂੰ ਨਸ਼ਿਆਂ ਵਿਰੁਧ ਮੁਹਿੰਮ ਵਿਚ ਸ਼ਾਮਲ ਕੀਤਾ ਜਾਵੇ। ਜੰਗਲਾਤ ਵਿਭਾਗ ਵਲੋਂ ਜ਼ਿਲ੍ਹਾ ਐਸ.ਏ.ਐਸ ਨਗਰ ਵਿਚ ਕੀਤੀਆਂ ਗਈਆਂ ਗਤੀਵਿਧੀਆਂ ਦਾ ਮੁਲਾਂਕਣ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਬੂਟੇ ਲਾਉਣ ਦੇ ਨਾਲ ਨਾਲ ਬੂਟਿਆਂ ਦੀ ਸੰਭਾਲ ਵਲ ਵੀ ਵਿਸ਼ੇਸ਼ ਧਿਆਨ ਦਿਤਾ ਜਾਵੇ।