ਜ਼ੀਰਕਪੁਰ 'ਚ ਪਾਲੀਥੀਨ ਲਿਫ਼ਾਫ਼ਿਆਂ 'ਤੇ ਪਾਬੰਦੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਹਿਰ ਅੰਦਰ ਰਹਿੰਦੇ ਵਿਕਾਸ ਕਾਰਜ ਕਰਵਾਉਣ ਲਈ ਅੱਜ ਨਗਰ ਕੌਂਸਲ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਹੋਈ............

View of Zirakpur Municipal Council meeting

ਜ਼ੀਰਕਪੁਰ : ਸ਼ਹਿਰ ਅੰਦਰ ਰਹਿੰਦੇ ਵਿਕਾਸ ਕਾਰਜ ਕਰਵਾਉਣ ਲਈ ਅੱਜ ਨਗਰ ਕੌਂਸਲ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਕੁਲਵਿੰਦਰ ਸਿੰਘ ਸੋਹੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਹਲਕਾ ਵਿਧਾਇਕ ਐਨ.ਕੇ. ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਸ਼ਹਿਰ ਅੰਦਰ ਟੁੱਟੀਆਂ ਸੜਕਾਂ ਦੀ ਰਿਪੋਅਰ ਅਤੇ ਗੰਦੇ ਪਾਣੀ ਦੀ ਨਿਕਾਸੀ ਸੁਚੱਜੇ ਢੰਗ ਨਾਲ ਕਰਨ ਲਈ ਹੋਣ ਵਾਲੇ ਕੰਮਾਂ ਵਿਚਾਰ ਚਰਚਾ ਕੀਤੀ ਗਈ। ਐਨ.ਕੇ ਸ਼ਰਮਾ ਨੇ ਕਿਹਾ ਕਿ ਕੌਸਲ ਦੇ ਫੰਡਾਂ ਨਾਲ ਸ਼ਹਿਰ ਹਰ ਵਾਰਡ ਅੰਦਰ ਪੈਚ ਵਰਕ, ਟਾਈਲਾਂ ਗੰਦੇ ਪਾਣੀ ਦੀ ਨਿਕਾਸੀ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। 

ਮੀਟਿੰਗ ਦੌਰਾਨ ਸਫ਼ਾਈ ਦੇ ਮੱਦੇ ਨਜ਼ਰ ਮਤਾ ਪੇਸ਼ ਕਰ ਕੇ ਸ਼ਹਿਰ ਵਾਸੀਆਂ ਨੂੰ  ਇਕ ਸੰਦੇਸ਼ ਵੀ ਦਿਤਾ ਗਿਆ ਕਿ ਲੋਕ ਪਾਲੀਥੀਨ ਲਿਫਾਫਿਆਂ ਦੀ ਵਰਤੋਂ ਬਿਲਕੁਲ ਨਾ ਕਰਨ ਕਿਉਂਕਿ ਇਨ੍ਹਾਂ ਦੀ ਵਰਤੋਂ ਨਾਲ ਪ੍ਰਦੂਸ਼ਣ ਦਿਨੋਂ ਦਿਨ ਵੱਧਦਾ ਜਾ ਰਿਹਾ ਹੈ। ਲੋਕ ਆਪਣੇ ਘਰਾਂ ਦਾ ਕੂੜਾ ਕਰਕਟ ਅਖਬਾਰ, ਕਾਗਜ਼ ਆਦਿ ਵਿਚ ਲਪੇਟ ਕੇ ਹੀ ਕੂੜੇ ਵਾਲੀ ਥਾਂ 'ਤੇ ਸਿੱਟਣ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਵਾਤਾਵਰਨ ਦੀ ਸੁੱਧਤਾ ਲਈ ਸਾਨੂੰ ਆਪਣੇ ਬੱਚਿਆਂ ਦੇ ਜਨਮ ਦਿਨ ਮਨਾਉਣ ਸਮੇਂ ਇਕ ਪੋਦਾ ਵੀ ਜ਼ਰੂਰ ਲਾਉਣਾ ਚਾਹੀਦਾ ਹੈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਸਾਫ ਹਵਾ ਵਿਚ ਸਾਹ ਲੈਣ ਸਕਣ।  

ਇਸ ਮੌਕੇ ਐਨ.ਕੇ.ਸ਼ਰਮਾ ਨੇ ਕਿਹਾ ਕਿ ਸ਼ਹਿਰ ਅੰਦਰ ਰਹਿੰਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।  ਉਨ੍ਹਾਂ ਕੌਸਲਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਸਹਿਰ 'ਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਦੇਰੀ ਨਾ ਕੀਤੀ ਜਾਵੇ।

ਇਸ ਮੌਕੇ ਨਗਰ ਕੌਸਲ ਪ੍ਰਧਾਨ ਕੁਲਵਿੰਦਰ ਸਿੰਘ ਸੋਹੀ, ਯਾਦਵਿੰਦਰ ਸ਼ਰਮਾ, ਕੌਸਲਰ ਭਰਤ ਭੂਸ਼ਨ ਚੌਧਰੀ, ਤੇਜਿੰਦਰ ਸਿੰਘ ਤੇਜੀ, ਜਗਤਾਰ ਸਿੰਘ ਸੋਢੀ, ਅਜੈਬ ਸਿੰਘ, ਸਤਵਿੰਦਰ ਸਿੰਘ, ਹਨੀ ਮਾਂਗਟ, ਗੁਰਦੇਵ ਸਿੰਘ ਆਦਿ ਹਾਜ਼ਰ ਸਨ। ਹਨੀ, ਮਨੀਸ਼ਾ ਮਲਿਕ, ਏਕਤਾ ਨਾਗਪਾਲ, ਬਲਜਿੰਦਰ  ਸਿੰਘ, ਜਗਦੇਵ ਸਿੰਘ ਸਮੇਤ ਕੌਸਲ ਦੇ ਹੋਰ ਅਧਿਕਾਰੀ ਹਾਜ਼ਰ ਸਨ।