ਐਸ.ਸੀ. ਵਜ਼ੀਫ਼ਿਆਂ ਦੀ ਰਕਮ ਜਾਰੀ ਨਾ ਕਰਕੇ ਮੋਦੀ ਨੇ ਦਲਿਤ ਵਿਰੋਧੀ ਚਿਹਰਾ ਦਿਖਾਇਆ: ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਆਖਿਆ ਹੈ ਕਿ ਐਸ.ਸੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ............

Sunil Jakhar And Congress Leaders Protest against Modi government

ਬਟਾਲਾ : ਪੰਜਾਬ  ਕਾਂਗਰਸ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ  ਸੁਨੀਲ ਜਾਖੜ ਨੇ ਆਖਿਆ ਹੈ ਕਿ ਐਸ.ਸੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜ਼ੀਫ਼ਾ ਸਕੀਮ ਤਹਿਤ ਪੰਜਾਬ ਦੇ ਹਿੱਸੇ ਦੀ ਪਿੱਛਲੇ 2 ਸਾਲਾਂ ਦੀ 1287 ਕਰੋੜ ਰੁਪਏ ਦੀ ਰਕਮ ਜਾਰੀ ਨਾ ਕਰਕੇ ਮੋਦੀ ਸਰਕਾਰ ਨੇ ਆਪਣਾ ਦੱਲਿਤ ਵਿਰੋਧੀ ਰੂਪ ਇਕ ਵਾਰ ਫਿਰ ਪ੍ਰਗਟ ਕਰ ਦਿੱਤਾ ਹੈ। ਸ੍ਰੀ ਜਾਖੜ ਅੱਜ ਸੰਸਦ ਭਵਨ ਦੇ ਬਾਹਰ ਕਾਂਗਰਸ ਪਾਰਟੀ ਦੇ ਸਾਂਸਦਾਂ ਸਮੇਤ ਕੇਂਦਰ ਸਰਕਾਰ ਵਿਰੁਧ ਰੋਸ ਵਿਖਾਵੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਸ੍ਰੀਮਤੀ ਅਬਿੰਕਾ ਸੋਨੀ, ਸ: ਪ੍ਰਤਾਪ ਸਿੰਘ ਬਾਜਵਾ,

ਸ੍ਰੀ ਸੰਤੋਖ ਚੌਧਰੀ, ਸ: ਗੁਰਜੀਤ ਸਿੰਘ ਔਜਲਾ ਅਤੇ ਸ: ਰਵਨੀਤ ਸਿੰਘ ਬਿੱਟੂ ਵੀ ਹਾਜ਼ਰ ਸਨ। ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਐਸ.ਸੀ. ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਵਜੀਫਾ ਸਕੀਮ ਮਨਮੋਹਨ ਸਿੰਘ ਸਰਕਾਰ ਨੇ ਪ੍ਰਮੁੱਖਤਾ ਨਾਲ ਸ਼ੁਰੂ ਕੀਤੀ ਸੀ ਅਤੇ ਇਸ ਤਹਿਤ ਐਸ.ਸੀ. ਸ਼੍ਰੇਣੀਆਂ  ਜਿਨ੍ਹਾਂ ਪਰਿਵਾਰਾਂ ਦੀ ਸਲਾਨਾ ਆਮਦਨ ਢਾਈ ਲੱਖ ਰੁਪਏ ਤੋਂ ਘੱਟ ਹੋਵੇ, ਦੇ ਬੱਚਿਆਂ ਨੂੰ 10ਵੀਂ ਤੋਂ ਅੱਗੇ ਪੜਾਈ ਲਈ ਵਜ਼ੀਫ਼ਾ ਮਿਲਦਾ ਹੈ । ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਇਹ ਸਕੀਮ ਇਸ ਉਦੇਸ਼ ਨਾਲ ਸ਼ੁਰੂ ਕੀਤੀ ਕਿ ਹਰ ਇਕ ਗਰੀਬ ਦਾ ਬੱਚਾ ਉਚੇਰੀ ਪੜਾਈ ਕਰਕੇ ਦੇਸ਼ ਦੇ ਵਿਕਾਸ ਵਿਚ ਯੋਗਦਾਨ ਪਾਉਣ

ਦੇ ਯੋਗ ਬਣ ਸਕੇ।  ਪਰ 2014 ਤੋਂ ਕੇਂਦਰ ਵਿਚ ਬਣੀ ਮੋਦੀ ਸਰਕਾਰ ਲਗਾਤਾਰ ਪੰਜਾਬ ਨਾਲ ਇਸ ਸਕੀਮ ਤਹਿਤ ਵਜੀਫੇ ਦੀ ਰਕਮ ਜਾਰੀ ਕਰਨ ਵਿਚ ਦੇਰੀ ਕਰਦੀ ਆ ਰਹੀ ਹੈ ਅਤੇ ਹੁਣ ਤਾਂ ਬਕਾਇਆ 1287.02 ਕਰੋੜ ਵਿਚੋਂ 780 ਕਰੋੜ ਰੁਪਏ ਦਾ ਬੋਝ ਕਮਿਊਟਿਡ ਲਾਈਬਿਲਟੀ ਦੇ ਨਾਂਅ ਤੇ ਕੇਂਦਰ ਸਰਕਾਰ ਪੰਜਾਬ ਸਿਰ ਪਾਉਣਾ ਚਾਹੁੰਦੀ ਹੈ। ਸ੍ਰੀ ਜਾਖੜ ਨੇ ਕਿਹਾ ਕਿ ਇਹ ਸਰਕਾਰ ਨਹੀਂ ਚਾਹੁੰਦੀ ਕਿ ਗਰੀਬਾਂ ਦੇ ਬੱਚੇ ਪੜ੍ਹਨ। ਉਨ੍ਹਾਂ ਨੇ ਇਸ ਮੌਕੇ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਪਿੱਛਲੇ ਦੋ ਸਾਲਾਂ ਦੇ ਬਕਾਏ  1287 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। 

Related Stories