ਜ਼ਹਿਰੀਲੀ ਸ਼ਰਾਬ ਮਾਮਲਾ: ਸੰਨੀ ਦਿਓਲ ਨੇ CM ਨੂੰ ਪੱਤਰ ਲਿਖ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ 

ਏਜੰਸੀ

ਖ਼ਬਰਾਂ, ਪੰਜਾਬ

ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਸੋਮਵਾਰ ਨੂੰ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ

Sunny Deol

ਚੰਡੀਗੜ੍ਹ- ਗੁਰਦਾਸਪੁਰ ਤੋਂ ਬੀਜੇਪੀ ਦੇ ਸੰਸਦ ਮੈਂਬਰ ਅਤੇ ਅਦਾਕਾਰ ਸੰਨੀ ਦਿਓਲ ਨੇ ਸੋਮਵਾਰ ਨੂੰ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਲਿਖੇ ਪੱਤਰ ਵਿਚ ਦਿਓਲ ਨੇ ਕਿਹਾ ਕਿ ਦੇਸ਼ ਦਾ ਹਰ ਵਿਅਕਤੀ ਇਸ ਦੁਖਾਂਤ ਤੋਂ ਦੁਖੀ ਅਤੇ ਚਿੰਤਤ ਹੈ। ਮੀਡੀਆ ਰਿਪੋਰਟਾਂ ਦਾ ਹਵਾਲਾ ਦਿੰਦੇ ਹੋਏ, ਉਸ ਨੇ ਦਾਅਵਾ ਕੀਤਾ ਕਿ ਦੁਖਾਂਤ ਮਾਫੀਆ ਲੰਬੇ ਸਮੇਂ ਤੋਂ ਬਟਾਲਾ ਵਿਚ ਗੈਰਕਨੂੰਨੀ ਕਾਰੋਬਾਰ ਕਰ ਰਿਹਾ ਹੈ।

ਦਿਓਲ ਨੇ ਕਿਹਾ, "ਇਹ ਮੰਨਣਾ ਬਹੁਤ ਮੁਸ਼ਕਲ ਹੈ ਕਿ ਇਹ ਕਾਰਜ ਜ਼ਿਲ੍ਹਾ ਪ੍ਰਸ਼ਾਸਨ ਦੀ ਜਾਣਕਾਰੀ ਜਾਂ ਸ਼ਕਤੀਸ਼ਾਲੀ ਨੇਤਾਵਾਂ ਦੀ ਸਰਪ੍ਰਸਤੀ ਤੋਂ ਬਿਨਾਂ ਚੱਲ ਰਿਹਾ ਸੀ।" ਮਹੱਤਵਪੂਰਨ ਹੈ ਕਿ ਪੰਜਾਬ ਵਿਚ 100 ਤੋਂ ਵੱਧ ਲੋਕਾਂ ਦੀ ਜਾਨ ਲੈ ਚੁੱਕੀ ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਦੇ ਸੰਬੰਧ ਵਿਚ ਪੁਲਿਸ ਨੇ ਦੋ ਉਦਯੋਗਪਤੀਆਂ ਸਮੇਤ 12 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਲੁਧਿਆਣਾ ਦੇ ਪੇਂਟ ਕਾਰੋਬਾਰੀ ਰਾਜੇਸ਼ ਜੋਸ਼ੀ ਦੀ ਭਾਲ ਜਾਰੀ ਹੈ। ਜੋਸ਼ੀ ਨੇ ਸ਼ੁਰੂ ਵਿਚ ਤਿੰਨ ਡਰੱਮ ਅਲਕੋਹਲ ਸਪਲਾਈ ਕੀਤੀ ਸੀ। ਜਿਸ ਨੂੰ ਪੀਣ ਤੋਂ ਬਾਅਦ ਮੌਤ ਦੀ ਇਹ ਦੁਖਦਾਈ ਲੜੀ ਸ਼ੁਰੂ ਹੋ ਗਈ। ਇਕ ਬਿਆਨ ਅਨੁਸਾਰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪੁਲਿਸ ਦੇ ਡਾਇਰੈਕਟਰ ਜਨਰਲ ਦਿਨਕਰ ਗੁਪਤਾ ਨੂੰ ਹਦਾਇਤ ਕੀਤੀ ਹੈ ਕਿ ਉਹ ਇਸ ਕੇਸ ਨਾਲ ਜੁੜੇ ਹਰ ਵਿਅਕਤੀ ਨੂੰ ਗ੍ਰਿਫਤਾਰ ਕਰਨ ਅਤੇ ਇਹ ਸੁਨਿਸ਼ਚਿਤ ਕਰਨ ਕਿ ਉਸ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ।

ਮੁੱਖ ਮੰਤਰੀ ਨੇ ਕਿਹਾ, “ਕਿਸੇ ਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।” ਪੁਲਿਸ ਨੇ ਰਾਜ ਵਿਚ ਹੁਣ ਤੱਕ 37 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਿਨ੍ਹਾਂ ਵਿਚ ਪੰਜ ਮਾਫੀਆ ਸ਼ਾਮਲ ਹਨ। ਜੋ ਰਾਜ ਵਿਚ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਚ ਸ਼ਾਮਲ ਹਨ। ਥਾਣਾ ਮੁਖੀ ਨੇ ਕਿਹਾ ਕਿ ਜੋਸ਼ੀ ਸਣੇ ਅੱਠ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਵੀ ਜਾਰੀ ਹੈ। ਉਨ੍ਹਾਂ ਸਾਰਿਆਂ ਦੀ ਪਛਾਣ ਕਰ ਲਈ ਗਈ ਹੈ।

ਰਵਿੰਦਰ ਸਿੰਘ ਆਨੰਦ ਵੀ ਪਿਛਲੇ 24 ਘੰਟਿਆਂ ਵਿਚ ਗ੍ਰਿਫਤਾਰ ਕੀਤੇ ਗਏ ਲੋਕਾਂ ਵਿਚ ਸ਼ਾਮਲ ਹੈ। ਰਵਿੰਦਰ ਸਿੰਘ ਨੇ ਦੱਸਿਆ ਹੈ ਕਿ ਉਹ ਮੋਗਾ ਦੇ ਪੇਂਟ ਦੁਕਾਨ ਮਾਲਕ ਅਸ਼ਵਨੀ ਬਜਾਜ ਦਾ ਸਾਥੀ ਹੈ। ਉਸ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਗੁਪਤਾ ਨੇ ਦੱਸਿਆ ਕਿ ਰਵਿੰਦਰ ਤੋਂ ਪੁੱਛਗਿੱਛ ਦੌਰਾਨ ਜੋਸ਼ੀ ਦਾ ਨਾਮ ਸਾਹਮਣੇ ਆਇਆ। ਅਜੇ ਤੱਕ ਪੁਲਿਸ ਉਸ ਨੂੰ ਫੜ ਨਹੀਂ ਸਕੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।