ਦਰਦਨਾਕ: ਖੇਤਾਂ ’ਚ ਕੰਮ ਕਰਦੇ ਕਿਸਾਨ ਨੂੰ ਸੱਪ ਨੇ ਡੰਗਿਆ, 5 ਧੀਆਂ ਦੇ ਪਿਓ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਖੇਤਾਂ ਵਿਚ ਕੰਮ ਕਰ ਰਹੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ।

Farmer dies of snakebite

ਬਠਿੰਡਾ: ਜ਼ਿਲ੍ਹੇ ਦੇ ਇਕ ਪਿੰਡ ਵਿਚ ਖੇਤਾਂ ਵਿਚ ਕੰਮ ਕਰ ਰਹੇ ਕਿਸਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ। ਇਸ ਦਰਦਨਾਕ ਹਾਦਸੇ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਹੈ। ਦਰਅਸਲ ਪਿੰਡ ਬਾਲਿਆਂਵਾਲੀ ਦਾ ਕਿਸਾਨ ਜਗਸੀਰ ਸਿੰਘ ਅਪਣੇ ਖੇਤ ਵਿਚ ਕੰਮ ਕਰ ਰਿਹਾ ਸੀ, ਇਸ ਦੌਰਾਨ ਉਸ ਨੂੰ ਸੱਪ ਨੇ ਡੰਗ ਲਿਆ, ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ।

ਹੋਰ ਪੜ੍ਹੋ: ਨਾਬਾਲਗ ਬੱਚੀ ਦੇ ਬਲਾਤਕਾਰ ਅਤੇ ਹੱਤਿਆ ’ਤੇ ਮੋਦੀ ਮੰਤਰੀ ਮੰਡਲ ਦੀ ਮਹਿਲਾ ਸ਼ਕਤੀ ਚੁੱਪ ਕਿਉਂ?- ਕਾਂਗਰਸ

42 ਸਾਲਾ ਕਿਸਾਨ ਦਲਿਤ ਪਰਿਵਾਰ ਨਾਲ ਸਬੰਧ ਰੱਖਦਾ ਸੀ। ਮ੍ਰਿਤਕ ਕਿਸਾਨ ਠੇਕੇ ’ਤੇ ਜ਼ਮੀਨ ਲੈ ਕੇ ਖੇਤੀ ਕਰਦਾ ਸੀ। ਜਗਸੀਰ ਸਿੰਘ ਪਰਿਵਾਰ ਵਿਚ ਕਮਾਉਣ ਵਾਲਾ ਇਕਲੌਤਾ ਮੈਂਬਰ ਸੀ। ਉਹ ਅਪਣੇ ਪਿੱਛੇ 5 ਧੀਆਂ, ਪਤਨੀ ਅਤੇ ਬਜ਼ੁਰਗ ਮਾਤਾ ਪਿਤਾ ਨੂੰ ਛੱਡ ਗਏ। ਪੁਲਿਸ ਨੂੰ ਦਿੱਤੇ ਬਿਆਨ ਅਨੁਸਾਰ ਮ੍ਰਿਤਕ ਕਿਸਾਨ ਦੀ ਪਤਨੀ ਬਲਜਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਦੇ ਪਤੀ ਹਰ ਰੋਜ਼ ਦੀ ਤਰ੍ਹਾਂ ਖੇਤਾਂ ਵਿਚ ਕੰਮ ਕਰਨ ਗਏ ਸੀ।

ਹੋਰ ਪੜ੍ਹੋ: Laurel Hubbard ਨੇ ਰਚਿਆ ਇਤਿਹਾਸ, ਉਲੰਪਿਕ ਵਿਚ ਹਿੱਸਾ ਲੈਣ ਵਾਲੀ ਪਹਿਲੀ ਟ੍ਰਾਂਸਜੈਂਡਰ ਐਥਲੀਟ ਬਣੀ

ਇਸ ਦੌਰਾਨ ਜਦੋਂ ਉਹ ਖੇਤ ਵਿਚ ਸਪਰੇਅ ਦਾ ਛਿੜਕਾਰ ਕਰ ਰਹੇ ਸਨ ਤਾਂ ਅਚਾਨਕ ਉਹਨਾਂ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ। ਇਸ ਤੋਂ ਬਾਅਦ ਉਹਨਾਂ ਦੇ ਸਰੀਰ ਵਿਚ ਜ਼ਹਿਰ ਫੈਲ ਗਿਆ। ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਵੱਲੋਂ ਮ੍ਰਿਤਕ ਦੀ ਪਤਨੀ ਬਲਜਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਸਥਾਨਕ ਕਿਸਾਨ ਆਗੂਆਂ ਅਤੇ ਪਿੰਡ ਵਾਸੀਆਂ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਮੁਆਫ ਕਰਨ ਅਤੇ ਪਰਿਵਾਰ ਦੀ ਵਿੱਤੀ ਸਹਾਇਤਾ ਸਮੇਤ ਇਕ ਮੈਂਬਰ ਨੂੰ ਸਰਕਾਰ ਨੌਕਰੀ ਦੇਣ ਦੀ ਅਪੀਲ ਕੀਤੀ ਹੈ।