NRI ਧੋਖਾਧੜੀ ਮਾਮਲਿਆਂ ਨਾਲ ਨਜਿੱਠਣ ਲਈ ਮਨੀਸ਼ਾ ਗੁਲਾਟੀ ਵਲੋਂ DGP ਪੰਜਾਬ ਨਾਲ ਕੀਤੀ ਜਾਵੇਗੀ ਬੈਠਕ

ਏਜੰਸੀ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ, ਪੰਜਾਬ ਦੇ ਐਨ.ਆਰ.ਆਈ. ਲੜਕਿਆਂ ਵਲੋਂ ਸੂਬੇ ਦੀਆਂ ਲੜਕੀਆਂ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

Manisha Gulati

ਐਸ.ਏ.ਐਸ. ਨਗਰ: ਪੰਜਾਬ ਰਾਜ ਮਹਿਲਾ ਕਮਿਸ਼ਨ ਵਲੋਂ ਜਲਦ ਹੀ ਸੂਬੇ ਵਿਚ ਦਿਨੋਂ-ਦਿਨ ਵੱਧ ਰਹੇ ਐਨ.ਆਰ.ਆਈ. (NRI Cases) ਲਾੜਿਆਂ ਵਲੋਂ ਲੜਕੀਆਂ ਨਾਲ ਕੀਤੇ ਜਾ ਰਹੇ ਧੋਖਾਧੜੀ ਦੇ ਮਾਮਲਿਆਂ ਨਾਲ ਨਜਿੱਠਣ ਲਈ ਰਣਨੀਤੀ ਘੜਨ ਹਿੱਤ ਡੀ.ਜੀ.ਪੀ. ਪੰਜਾਬ (DGP Punjab) ਨਾਲ ਇੱਕ ਬੈਠਕ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੈਅਰਪਰਸਨ ਮਨੀਸ਼ਾ ਗੁਲਾਟੀ (Manisha Gulati) ਨੇ ਏ.ਡੀ.ਜੀ.ਪੀ. (ਐਨ ਆਰ.ਆਈ ਮਾਮਲੇ) ਏ.ਐਸ. ਰਾਏ ਨਾਲ ਇਸ ਮਾਮਲੇ ’ਤੇ ਵਿਚਾਂਰ ਵਟਾਂਦਰਾ ਕਰਨ ਲਈ ਰੱਖੀ ਗਈ ਮੀਟਿੰਗ ਉਪਰੰਤ ਦਿੱਤੀ।

ਹੋਰ ਪੜ੍ਹੋ: ਤ੍ਰਿਣਮੂਲ ਕਾਂਗਰਸ ਦੇ ਛੇ ਮੈਂਬਰਾਂ ਨੂੰ ਪੂਰੇ ਦਿਨ ਲਈ ਰਾਜ ਸਭਾ 'ਚੋਂ ਕੀਤਾ ਗਿਆ ਮੁਅੱਤਲ

ਮੀਟਿੰਗ ਦੌਰਾਨ ਗੁਲਾਟੀ ਨੇ ਦੱਸਿਆ ਕਿ ਬੀਤੇ ਕੁਝ ਦਿਨਾਂ ਦੌਰਾਨ ਕਮਿਸ਼ਨ ਕੋਲ ਬਹੁਤ ਜ਼ਿਆਦਾ ਗਿਣਤੀ ਵਿਚ ਐਨ.ਆਰ.ਆਈ ਲੜਕਿਆਂ ਵਲੋ ਲੜਕੀਆਂ ਨਾਲ ਧੋਖਾਧੜੀ ਕਰਨ ਦੇ ਮਾਮਲਿਆਂ ਸਬੰਧੀ ਸ਼ਿਕਾਇਤਾਂ ਪ੍ਰਾਪਤ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਐਨ.ਆਰ.ਆਈ. ਲੜਕਿਆਂ ਵਲੋ ਸੂਬੇ ਦੀਆਂ ਲੜਕੀਆਂ ਦਾ ਆਰਥਿਕ, ਸਰੀਰਕ ਅਤੇ ਮਾਨਸਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕਰਾਫਟ ਕੈਰੀਅਰ 'Vikrant' ਨੇ ਸ਼ੁਰੂ ਕੀਤਾ ਸਮੁੰਦਰੀ ਟ੍ਰਾਇਲ

ਮਨੀਸ਼ਾ ਗੁਲਾਟੀ ਨੇ ਕਿਹਾ ਇਸ ਮੀਟਿੰਗ ਵਿਚ ਪੰਜਾਬ ਰਾਜ ਦੇ ਐਨ.ਆਰ.ਆਈ ਵਿੰਗ ਦੇ ਬਾਕੀ ਅਧਿਕਾਰੀਆਂ ਨੂੰ ਵੀ ਸ਼ਾਮਿਲ ਕੀਤਾ ਜਾਵੇਗਾ ਅਤੇ ਐਨ.ਆਰ.ਆਈ. ਲਾੜਿਆਂ ਵਲੋਂ ਕੀਤੀ ਜਾ ਰਹੀ ਧੋਖਾਧੜੀ ਦੇ ਮਾਮਲਿਆਂ ਨੂੰ ਤੇਜ਼ੀ ਨਾਲ ਨਜਿੱਠਣ ਲਈ ਖਾਕਾ ਤਿਆਰ ਕੀਤਾ ਜਾਵੇਗਾ।