ਸਮਾਰਟ ਸਕੂਲਾਂ ਵਿਚ Reception ਬਣਾਉਣ ਲਈ ਪੰਜਾਬ ਸਰਕਾਰ ਵਲੋਂ 88 ਲੱਖ ਤੋਂ ਵੱਧ ਰਕਮ ਜਾਰੀ
ਸਮਾਰਟ ਸਕੂਲਾਂ ਵਿਚ ਰਿਸੈਪਸ਼ਨ ਬਣਾਏ ਜਾਣਗੇ, ਤਾਂ ਜੋ ਬਾਹਰੋਂ ਆਉਣ ਵਾਲੇ ਵਿਅਕਤੀ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਚੰਡੀਗੜ੍ਹ: ਲੋਕਾਂ ਦੀ ਸਹੂਲਤ ਲਈ ਪੰਜਾਬ ਦੇ ਸਮਾਰਟ ਸਕੂਲਾਂ (Smart Schools) ਵਿਚ ਰਿਸੈਪਸ਼ਨ (Reception) ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸਦੇ ਲਈ, ਪਹਿਲਾਂ 735 ਸਮਾਰਟ ਸਕੂਲਾਂ ਵਿਚ ਰਿਸੈਪਸ਼ਨ ਤਿਆਰ ਕਰਨ ਲਈ 88 ਲੱਖ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ। ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਈਸ਼ਾ ਕਾਲੀਆ ਨੇ 88.20 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਲਈ ਪੱਤਰ ਜਾਰੀ ਕੀਤਾ ਹੈ।
ਹੋਰ ਪੜ੍ਹੋ: ਭਾਰਤ ਦੇ ਪਹਿਲੇ ਸਵਦੇਸ਼ੀ ਏਅਰਕਰਾਫਟ ਕੈਰੀਅਰ 'Vikrant' ਨੇ ਸ਼ੁਰੂ ਕੀਤਾ ਸਮੁੰਦਰੀ ਟ੍ਰਾਇਲ
ਹਰੇਕ ਸਕੂਲ ਲਈ 12 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਲੁਧਿਆਣਾ ਜ਼ਿਲ੍ਹੇ ਵਿਚ, 57 ਸਕੂਲਾਂ ਵਿਚ ਵੱਧ ਤੋਂ ਵੱਧ ਰਿਸੈਪਸ਼ਨ ਬਣਾਏ ਜਾ ਰਹੇ ਹਨ। ਬੁਲਾਰੇ ਅਨੁਸਾਰ, ਸੂਬਾ ਸਰਕਾਰ ਨੇ ਹੁਣ ਤੱਕ ਸੂਬੇ ਵਿਚ ਲਗਭਗ 13000 ਸਮਾਰਟ ਸਕੂਲ ਬਣਾਏ ਹਨ। ਇਨ੍ਹਾਂ ਸਕੂਲਾਂ ਵਿਚ ਐਜੂਕੇਸ਼ਨ ਪਾਰਕ, ਸਮਾਰਟ ਕਲਾਸ ਰੂਮ, ਬਾਲਾ ਵਰਕ, ਕਲਰ ਕੋਡਿੰਗ, ਡਿਜੀਟਲ ਡਿਸਪਲੇ ਬੋਰਡ, ਅਧਿਆਪਕ ਮੰਡਲ, ਵਿਦਿਆਰਥੀ ਸਨਮਾਨ ਬੋਰਡ, ਸੀਸੀਟੀਵੀ ਕੈਮਰੇ, ਲਿਸਨਿੰਗ ਲੈਬ ਸਥਾਪਤ ਕੀਤੇ ਗਏ ਹਨ।
ਹੋਰ ਪੜ੍ਹੋ: ਤ੍ਰਿਣਮੂਲ ਕਾਂਗਰਸ ਦੇ ਛੇ ਮੈਂਬਰਾਂ ਨੂੰ ਪੂਰੇ ਦਿਨ ਲਈ ਰਾਜ ਸਭਾ 'ਚੋਂ ਕੀਤਾ ਗਿਆ ਮੁਅੱਤਲ
ਹੁਣ ਇਨ੍ਹਾਂ ਸਕੂਲਾਂ ਵਿਚ ਹੋਰ ਤਬਦੀਲੀਆਂ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਸਦੇ ਹਿੱਸੇ ਵਜੋਂ ਹੁਣ ਸਮਾਰਟ ਸਕੂਲਾਂ ਵਿਚ ਰਿਸੈਪਸ਼ਨ ਬਣਾਏ ਜਾਣਗੇ, ਤਾਂ ਜੋ ਬਾਹਰੋਂ ਆਉਣ ਵਾਲੇ ਵਿਅਕਤੀ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।