ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰ ਪੀ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੈਂਕ ਤੋਂ ਲਿਆ ਸੀ 3 ਲੱਖ ਰੁਪਏ ਕਰਜ਼ਾ 

Gurnam Singh (file photo)

ਬਰਨਾਲਾ : ਪੰਜਾਬ ਵਿਚ ਕਰਜ਼ੇ ਕਾਰਨ ਖ਼ੁਦਕੁਸ਼ੀਆਂ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਅਜਿਹਾ ਹੀ ਇਕ ਮਾਮਲਾ ਅੱਜ ਬਰਨਾਲਾ ਜ਼ਿਲ੍ਹੇ ਦੇ ਪਿੰਡ ਢਿੱਲਵਾਂ ਤੋਂ ਸਾਹਮਣੇ ਆਇਆ ਹੈ, ਜਿਥੇ ਕਿਸਾਨ ਗੁਰਨਾਮ ਸਿੰਘ ਪੁੱਤਰ ਈਸ਼ਰ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਉਮਰ 66 ਸਾਲ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ: ਮਨੁੱਖੀ ਅਧਿਕਾਰਾਂ ਬਾਰੇ ਆਵਾਜ਼ ਬੁਲੰਦ ਕਰਨ ਨਾਲ ਮੈਂ ਦੇਸ਼ ਵਿਰੋਧੀ ਨਹੀਂ ਹੋ ਜਾਂਦਾ : MP ਤਨਮਨਜੀਤ ਸਿੰਘ ਢੇਸੀ  

ਜਾਣਕਾਰੀ ਅਨੁਸਾਰ ਕਿਸਾਨ ਗੁਰਨਾਮ ਸਿੰਘ ਨੇ ਬੈਂਕ ਤੋਂ 3 ਲੱਖ ਰੁਪਏ ਦੇ ਕਰਜ਼ਾ ਲਿਆ ਹੋਇਆ ਸੀ ਪਰ ਆਰਥਿਕ ਟੰਗੀ ਕਾਰਨ ਕਰਜ਼ਾ ਵਾਪਸ ਨਹੀਂ ਕਰ ਸਕਿਆ। ਜਿਸ ਦੇ ਚਲਦੇ ਉਸ ਨੇ ਖੇਤ ਵਿਚ ਜ਼ਹਿਰ ਪੀ ਕੇ ਖ਼ੁਦਕੁਸ਼ੀ ਕਰ ਲਈ।

ਇਹ ਵੀ ਪੜ੍ਹੋ: ਮੁੱਖ ਸਕੱਤਰ ਵਲੋਂ ਸੇਵਾਮੁਕਤ ਡੀ.ਡੀ.ਪੀ.ਓ. ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ 

ਮ੍ਰਿਤਕ ਦੇ ਪ੍ਰਵਾਰਕ ਮੈਂਬਰ ਅੰਮ੍ਰਿਤਪਾਲ ਸਿੰਘ, ਜਗਦੇਵ ਸਿੰਘ, ਪੰਚਾਇਤ ਮੈਂਬਰ ਮੱਖਣ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਜਥੇਬੰਦੀ ਦੇ ਇਕਾਈ ਆਗੂ ਮੇਲਾ ਸਿੰਘ ਨੇ ਦਸਿਆ ਕਿ ਮ੍ਰਿਤਕ ਕਿਸਾਨ ਗੁਰਨਾਮ ਸਿੰਘ ਕਰਜ਼ੇ ਤੋਂ ਪ੍ਰੇਸ਼ਾਨ ਸੀ। ਪਿਛਲੇ ਕਈ ਦਿਨਾਂ ਤੋਂ ਬੈਂਕ ਤੋਂ ਲੱਖਾਂ ਰੁਪਏ ਕਢਵਾਏ ਸਨ। ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਖੇਤ ਵਿਚ ਜਾ ਕੇ ਜ਼ਹਿਰ ਪੀ ਲਿਆ।ਉਨ੍ਹਾਂ ਇਹ ਵੀ ਦਸਿਆ ਕਿ ਮ੍ਰਿਤਕ ਕਿਸਾਨ ਸੱਤ ਕਨਾਲ ਜ਼ਮੀਨ ਵਿਚ ਖੇਤੀ ਕਰਦਾ ਸੀ। ਵੱਧ

ਕਰਜ਼ੇ ਕਾਰਨ ਕਿਸਾਨ ਨੇ ਦੋ ਕਨਾਲ ਜ਼ਮੀਨ ਵੇਚ ਦਿਤੀ ਸੀ, ਜਿਸ ਵਿਚ ਸਿਰਫ਼ ਪੰਜ ਕਨਾਲ ਜ਼ਮੀਨ ਬਚੀ ਸੀ। ਇਸ ਦੇ ਨਾਲ ਹੀ ਪਿੰਡ ਵਾਸੀਆਂ ਅਤੇ ਪ੍ਰਵਾਰਕ ਜੀਆਂ ਨੇ ਪੰਜਾਬ ਸਰਕਾਰ ਨੂੰ ਬੈਂਕ ਵਲੋਂ ਲਿਆ ਤਿੰਨ ਲੱਖ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ ਕੀਤੀ ਹੈ। ਮ੍ਰਿਤਕ ਕਿਸਾਨ ਅਪਣੇ ਪਿੱਛੇ ਇਕ ਪੁੱਤਰ, ਇਕ ਬੇਟੀ ਅਤੇ ਬਜ਼ੁਰਗ ਪਤਨੀ ਛੱਡ ਗਿਆ ਹੈ।