ਮੁੱਖ ਮੰਤਰੀ ਭਗਵੰਤ ਮਾਨ ਨੇ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਕੀਤਾ ਗਠਨ
ਹਰ ਕਮੇਟੀ ’ਚ ਹੋਣਗੇ 10 ਤੋਂ 20 ਮੈਂਬਰ
Chief Minister Bhagwant Mann forms village and ward defense committees ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਲੁਧਿਆਣਾ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦਾ ਗਠਨਾ ਕੀਤਾ ਗਿਆ। ਇਸ ਮੌੇਕੇ ਉਨ੍ਹਾਂ ਕਿਹਾ ਕਿ ਜੇਕਰ ਪਿਛਲੀਆਂ ਸਰਕਾਰਾਂ ਨੇ ਇਮਾਨਦਾਰੀ ਨਾਲ ਕੰਮ ਕੀਤਾ ਹੁੰਦਾ ਤਾਂ ਸਾਨੂੰ ਇਹ ਕਾਰਜ ਕਰਨ ਦੀ ਜ਼ਰੂਰਤ ਨਹੀਂ ਸੀ ਪੈਣੀ।
ਨਸ਼ਿਆਂ ਦੇ ਮੁੱਦੇ ’ਤੇ ਬੋਲਦੇ ਹੋਏ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਕਿਸੇ ਵੀ ਕੀਮਤ ’ਤੇ ਬਖਸ਼ਿਆ ਨਹੀਂ ਜਾਵੇਗਾ, ਚਾਹੇ ਕਿੰਨਾ ਵੀ ਵੱਡਾ ਵਿਅਕਤੀ ਕਿਉਂ ਨਾ ਹੋਵੇ।
ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇਕ ਵੱਡੇ ਨਸ਼ਾ ਤਸਕਰ ਨੂੰ ਫੜ ਕੇ ਜੇਲ੍ਹ ਭੇਜਿਆ ਤਾਂ ਇਹ ਭਾਜਪਾ ਅਤੇ ਕਾਂਗਰਸ ਵਾਲੇ ਉਸ ਹੱਕ ਵਿਚ ਖੜ੍ਹੇ ਹੋ ਗਏ। ਮੈਂ ਕਾਂਗਰਸੀਆਂ ਅਤੇ ਭਾਜਪਾਈਆਂ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਉਹ ਨਸ਼ੇ ਦੇ ਸੌਦਾਗਰਾਂ ਦੇ ਵਿਰੁੱਧ ਹਨ ਜਾਂ ਉਨ੍ਹਾਂ ਦੇ ਨਾਲ ਖੜ੍ਹੇ ਹਨ।