ਸ਼੍ਰੀ ਮੁਕਤਸਰ ਸਾਹਿਬ: ਪਿਛਲੇ ਦਿਨਾਂ ਦਿੱਲੀ ਦੇ ਤੁਗਲਕਾਬਾਦ ਵਿਚ ਰਵਿਦਾਸ ਮੰਦਿਰ ਨੂੰ ਢਾਹੇ ਜਾਣ ਦੇ ਰੋਸ ਵਿਚ ਸ਼੍ਰੀ ਮੁਕਤਸਰ ਸਾਹਿਬ ਵਿਚ ਰਵਿਦਾਸ ਭਾਈਚਾਰੇ ਦੇ ਲੋਕ ਅਤੇ ਬਹੁਜਨ ਸਮਾਜ ਪਾਰਟੀ ਦੀਆਂ ਵੱਖ - ਵੱਖ ਦਲਿਤ ਸਮਾਜ ਸੰਸਥਾਵਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਡੀਸੀ ਦਫਤਰ ਦੇ ਸਾਹਮਣੇ ਬੈਠ ਕੇ ਭੁੱਖ ਹੜਤਾਲ ਵਜੋਂ ਸ਼ੁਰੂ ਕੀਤਾ ਗਿਆ।
ਇਸ ਮੌਕੇ ਧਰਨੇ ਉੱਤੇ ਬੈਠੇ ਮੰਦਿਰ ਸਿੰਘ ਜਿਲਾ ਪ੍ਰਧਾਨ ਬਹੁਜਨ ਸਮਾਜ ਪਾਰਟੀ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਇਹ ਪਤਾ ਹੈ ਕਿ ਦਿੱਲੀ ਦੇ ਤੁਗਲਕਾਬਾਦ ਵਿਚ ਰਵਿਦਾਸ ਜੀ ਦੇ ਮੰਦਿਰ ਨੂੰ ਢਾਹੇ ਜਾਣ ਦੇ ਰੋਸ਼ ਦੌਣ ਪੂਰੇ ਪੰਜਾਬ ਵਿਚ ਜ਼ਿਲ੍ਹਾ ਪੱਧਰ ਉੱਤੇ ਇਹ ਭੁੱਖ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦੇ ਸੰਬੰਧ ਵਿਚ ਸਾਡੇ ਜ਼ਿਲ੍ਹੇ ਦੇ ਦਲਿਤ ਅਤੇ ਰਵਿਦਾਸ ਭਾਈਚਾਰੇ ਦੇ ਲੋਕਾਂ ਨੇ ਸਰਕਾਰ ਨੂੰ ਜਗਾਉਣ ਲਈ ਸ਼ੁਰੂ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸੀ ਚਾਹੁੰਦੇ ਹਾਂ ਕਿ ਸਰਕਾਰ ਮੰਦਿਰ ਉਥੇ ਹੀ ਉਸਾਰੇ। ਇਸ ਵਿਚ ਹੀ ਸਭ ਦੀ ਭਲਾਈ ਹੈ।
ਉਧਰ ਜਗਦੇਵ ਅਲਾਰਮ ਨੇ ਕਿਹਾ ਕਿ ਮੰਦਿਰ ਦੀ ਮੁੜ ਉਸਾਰੀ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਉਹ 7 ਸਿਤੰਬਰ ਤੱਕ ਭੁੱਖ ਹੜਤਾਲ ਉੱਤੇ ਬੈਠਣਗੇ, ਜੇਕਰ ਕੇਂਦਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਇਹ ਸੰਘਰਸ਼ ਅੱਗੇ ਵੀ ਚੱਲੇਗਾ। ਭਗਤ ਰਵਿਦਾਸ ਦਾ ਮੰਦਿਰ ਢਾਹੇ ਜਾਣ ਦਾ ਰੋਸ ਰਵਿਦਾਸ ਭਾਈਚਾਰੇ ਦੇ ਦਿਲ ਵਿਚ ਓਵੇਂ ਜਿਵੇਂ ਖੜ੍ਹਾ ਹੈ। ਹੁਣ ਦੇਖਣਾ ਹੋਵੇਗਾ ਕਿ ਕੇਂਦਰ ਸਰਕਾਰ ਵਲੋਂ ਇਸ ਮਾਮਲੇ ਤੇ ਕੀ ਕਦਮ ਚੁੱਕਿਆ ਜਾਂਦਾ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।