ਅਗੱਸਤ 2020 ਦੌਰਾਨ ਪੰਜਾਬ ਨੂੰ 987.20 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ
Published : Sep 4, 2020, 1:53 am IST
Updated : Sep 4, 2020, 1:53 am IST
SHARE ARTICLE
IMAGE
IMAGE

ਅਗੱਸਤ 2020 ਦੌਰਾਨ ਪੰਜਾਬ ਨੂੰ 987.20 ਕਰੋੜ ਰੁਪਏ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ

ਪਿਛਲੇ ਸਾਲ ਅਗੱਸਤ ਮਹੀਨੇ ਦੇ 1014.03 ਕਰੋੜ ਰੁਪਏ ਦੇ ਮੁਕਾਬਲੇ ਇਸ ਸਾਲ ਆਈ ਗਿਰਾਵਟ

  to 
 

ਚੰਡੀਗੜ੍ਹ, 3 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦਾ ਅਗੱਸਤ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 987.20 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 1014.03 ਕਰੋੜ ਸੀ, ਜੋ ਕਿ ਇਸ ਸਾਲ 2.64 ਫ਼ੀ ਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।
ਧਿਆਨ ਦੇਣ ਯੋਗ ਹੈ ਕਿ ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਅਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤਕ ਰਿਟਰਨ ਭਰਨ ਵਿਚ ਢਿੱਲ ਦਿਤੀ ਗਈ ਹੈ। ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਦੇ ਕਰ ਕਮਿਸ਼ਨਰ ਦਫ਼ਤਰ ਦੇ ਇਕ ਬੁਲਾਰੇ ਨੇ ਦਸਿਆ ਕਿ ਅਪਰੈਲ ਤੋਂ ਅਗੱਸਤ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 3630.48 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਸੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 5266.06 ਕਰੋੜ ਰੁਪਏ ਸੀ। ਇਸ ਤਰ੍ਹਾਂ 31.05 ਫ਼ੀ ਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਅਗੱਸਤ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿਚੋਂ ਪੰਜਾਬ ਸੂਬੇ ਨੇ 987.20 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ 41.08 ਫ਼ੀ ਸਦੀ ਬਣਦਾ ਹੈ। ਇਸ ਤਰ੍ਹਾਂ ਅਗੱਸਤ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1415.8 ਕਰੋੜ ਹੈ ਜੋ ਕਿ ਹਾਲੇ ਤਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਜੁਲਾਈ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 6965 ਕਰੋੜ ਰੁਪਏ ਹੈ, ਜੋ ਕਿ ਅਜੇ ਤਕ ਪ੍ਰਾਪਤ ਨਹੀਂ ਹੋਈ ਹੈ।
ਸਰਕਾਰੀ ਬੁਲਾਰੇ ਨੇ ਅੱਗੇ ਦਸਿਆ ਕਿ ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਅਗੱਸਤ 2020 ਦੇ ਮਹੀਨੇ ਦੌਰਾਨ 86,449 ਕਰੋੜ ਰੁਪਏ ਹੈ, ਜਿਸ ਵਿਚ ਸੀ.ਜੀ.ਐਸ.ਟੀ. ਦੀ 15,906 ਕਰੋੜ, ਐਸ.ਜੀ.ਐਸ.ਟੀ. 21,064 ਕਰੋੜ ਰੁਪਏ, ਆਈ.ਜੀ.ਐਸ.ਟੀ. 42,264 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 19,179 ਕਰੋੜ ਰੁਪਏ) ਅਤੇ ਸੈੱਸ 7215 ਕਰੋੜ ਰੁਪਏ (ਮਾਲ ਦੀ ਦਰਾਮਦ 'ਤੇ ਇਕੱਤਰ ਕੀਤੀ 673 ਕਰੋੜ ਰੁਪਏ) ਹੈ ਜਦੋਂ ਕਿ ਅਗੱਸਤ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾimageimage ਮਾਲੀਆ 98,202 ਕਰੋੜ ਰੁਪਏ ਇਕੱਤਰ ਹੋਇਆ, ਜਿਸ ਵਿਚੋਂ ਸੀ.ਜੀ.ਐਸ.ਟੀ. 17,733 ਕਰੋੜ ਸੀ, ਐਸ.ਜੀ.ਐਸ.ਟੀ. ਦੀ 24,239 ਕਰੋੜ ਅਤੇ ਆਈ.ਜੀ.ਐਸ.ਟੀ. 48,958 ਕਰੋੜ (ਸਮਾਨ ਦੀ ਦਰਾਮਦ ਤੇ ਇਕੱਤਰ ਕੀਤੇ 24,818 ਕਰੋੜ) ਅਤੇ ਸੈੱਸ 7273 ਕਰੋੜ (ਮਾਲ ਦੀ ਦਰਾਮਦ ਤੇ ਇਕੱਤਰ ਕੀਤੇ 841 ਕਰੋੜ) ਸੀ।

SHARE ARTICLE

ਏਜੰਸੀ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement