ਤਿੰਨ ਬੱਚਿਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਪਤਨੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੱਚਿਆਂ ਦੇ ਸਿਰ ਤੋਂ ਉਠਿਆ ਪਿਓ ਦਾ ਸਾਇਆ

Father of three commits suicide

 

ਬਠਿੰਡਾ: ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ( Father of three commits suicide)  ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ।  ਬਲਾਤਕਾਰ, ਚੋਰੀ, ਕਤਲ, ਖ਼ੁਦਕੁਸ਼ੀ ਇਹ ਸਭ ਆਮ ਹੋ ਗਏ ਹਨ। ਕਾਨੂੰਨ ਦਾ ਖੌਫ ਨਹੀਂ ਰਿਹਾ।

 

ਅਜਿਹਾ ਹੀ ਮਾਮਲਾ  ਜ਼ਿਲ੍ਹਾ ਬਠਿੰਡਾ ਦੇ ਪਿੰਡ ਬਾਲਿਆਂਵਾਲੀ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਨੇ ਆਪਣੇ ਸਹੁਰਿਆਂ ਤੋਂ ਦੁਖੀ ਹੋ ਕੇ ( Father of three commits suicide)  ਖ਼ੁਦਕੁਸ਼ੀ ਕਰ ਲਈ ਹੈ।

ਹੋਰ ਵੀ ਪੜੋ: ਉਚੇਰੀ ਪੜ੍ਹਾਈ ਲਈ ਕੈਨੇਡਾ ਗਏ ਪੰਜਾਬੀ ਨੌਜਵਾਨਾਂ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

 

ਜਾਣਕਾਰੀ ਅਨੁਸਾਰ ਮ੍ਰਿਤਕ ਪ੍ਰਦੀਪ ਸਿੰਘ  ਦੀ ਪਤਨੀ ਨੇ ਬੇਅੰਤ ਕੌਰ ਨੇ ਦਿਮਾਗੀ ਪ੍ਰੇਸ਼ਾਨੀ ਦੇ ਚਲਦਿਆਂ ਡੇਢ ਮਹੀਨਾ ਪਹਿਲਾਂ ਸਪਰੇਅ ਪੀ ਲਈ ਸੀ ਜਿਸ ਨਾਲ ਉਸ ਦੀ ਮੌਤ ਹੋ ਗਈ ਸੀ।

 

ਇਸ ਕਾਰਨ ਪ੍ਰਦੀਪ ਸਿੰਘ ਦੇ ਸਹੁਰੇ ਪਰਿਵਾਰ ਨੇ ਪ੍ਰਦੀਪ ਸਿੰਘ ਅਤੇ ਉਸਦੇ ਪਰਿਵਾਰ ਤੇ ਕੇਸ ਦਰਜ ਕਰਵਾ ਦਿੱਤਾ। ਜਿਸ ਕਾਰਨ ਪ੍ਰਦੀਪ ਸਿੰਘ ਮਾਨਸਿਕ ਪ੍ਰੇਸ਼ਾਨ ਰਹਿੰਦਾ ਸੀ। ਮ੍ਰਿਤਕ ਆਪਣੇ ਪਿੱਛੇ ਤਿੰਨ ਬੱਚਿਆਂ ਨੂੰ ( Father of three commits suicide)  ਰੋਂਦਿਆ ਛੱਡ  ਗਿਆ।

ਹੋਰ ਵੀ ਪੜ੍ਹੋ: SBI ਬੈਂਕ ਗਾਹਕਾਂ ਲਈ ਜ਼ਰੂਰੀ ਖ਼ਬਰ, ਤਿੰਨ ਘੰਟੇ ਬੰਦ ਰਹਿਣਗੀਆਂ ਇੰਟਰਨੈਟ ਬੈਂਕਿੰਗ ਸੇਵਾਵਾਂ