ਪਾਣੀ ਦੀਆਂ ਬੁਛਾੜਾਂ ਝੱਲਣ ਪਿੱਛੋਂ ਪਰਮਿੰਦਰ ਢੀਂਡਸਾ ਦੀ ਸਾਥੀਆਂ ਸਮੇਤ ਗ੍ਰਿਫ਼ਤਾਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ ਵਿਚ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਦੇ ਚਲਦਿਆਂ ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਵਰਕਰਾਂ ਨੇ ਗ੍ਰਿਫ਼ਤਾਰੀ ਦਿੱਤੀ।

Parminder Dhindsa Arrested during protest in Chandigarh

ਚੰਡੀਗੜ੍ਹ: ਕਿਸਾਨਾਂ ’ਤੇ ਹੋਏ ਅਤਿਆਚਾਰ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਚੰਡੀਗੜ੍ਹ ਵਿਚ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਦੇ ਚਲਦਿਆਂ ਪਰਮਿੰਦਰ ਸਿੰਘ ਢੀਂਡਸਾ ਅਤੇ ਹੋਰ ਵਰਕਰਾਂ ਨੇ ਗ੍ਰਿਫ਼ਤਾਰੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਸੰਯੁਕਤ ਦੇ ਵਰਕਰ ਗ੍ਰਿਫ਼ਤਾਰ ਹੋਏ।ਵਰਕਰਾਂ ਨੇ ਕਿਹਾ ਕਿ ਪ੍ਰਸ਼ਾਸਨ ਇਕ ਦੀ ਬਜਾਏ ਚਾਹੇ ਹੋਰ ਬੱਸਾਂ ਲੈ ਆਵੇ ਅਸੀਂ ਉਹ ਵੀ ਭਰ ਦੇਵਾਂਗੇ।

ਹੋਰ ਪੜ੍ਹੋ: ਕਿਸਾਨਾਂ ’ਤੇ ਹੋਏ ਅਤਿਆਚਾਰ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪ੍ਰਦਰਸ਼ਨ

ਉਹਨਾਂ ਕਿਹਾ ਕਿ ਲੋਕਤੰਤਰ ਦਾ ਪੂਰੀ ਤਰ੍ਹਾਂ ਘਾਣ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰਾਂ ਕਿਸਾਨੀ ਸੰਘਰਸ਼ ਨੂੰ ਸਾਜ਼ਿਸ਼ ਨਾਲ ਖਤਮ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅਸੀਂ ਮੁੱਖ ਮੰਤਰੀਆਂ ਦੀਆਂ ਰਿਹਾਇਸ਼ਾਂ ਦੇ ਬਾਹਰ ਸ਼ਾਂਤਮਈ ਪ੍ਰਦਰਸ਼ਨ ਕਰਨ ਆਏ ਸੀ ਪਰ ਸਰਕਾਰ ਨੇ ਸਾਡੇ ਉੱਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਅਤੇ ਕਈ ਵਰਕਰਾਂ ਉੱਤੇ ਲਾਠੀਚਾਰਜ ਵੀ ਹੋਇਆ ਹੈ। ਕਈ ਆਗੂ ਜ਼ਖਮੀ ਵੀ ਹੋਏ ਹਨ।

ਹੋਰ ਪੜ੍ਹੋ: ਭਾਜਪਾ MP ਸਾਧਵੀ ਪ੍ਰੱਗਿਆ ਨੇ ਗਊ ਮੂਤਰ ਨੂੰ ਦੱਸਿਆ ਹਾਈ ਐਂਟੀਬਾਇਓਟਿਕ, ਵਾਇਰਲ ਹੋਇਆ ਵੀਡੀਓ

ਉਹਨਾਂ ਕਿਹਾ ਕਿ ਦੋਵੇਂ ਸਰਕਾਰਾਂ ਕਿਸਾਨ ਵਿਰੋਧੀ ਹਨ। ਸਾਰੀਆਂ ਪਾਰਟੀਆਂ ਆਪਸ ਵਿਚ ਰਲੀਆਂ ਹੋਈਆਂ ਹਨ। ਪਰਮਿੰਦਰ ਢੀਂਡਸਾ ਨੇ ਕਿਹਾ ਕਿ ਸਾਡੀ ਸਭ ਤੋਂ ਪਹਿਲੀ ਲੜਾਈ ਕਿਸਾਨੀ ਲਈ ਹੈ। ਇਸ ਲਈ ਸਾਨੂੰ ਸਭ ਤੋਂ ਪਹਿਲਾਂ ਇਸ ਦੇ ਲਈ ਲੜਨਾ ਚਾਹੀਦਾ ਹੈ।

ਹੋਰ ਪੜ੍ਹੋ: ਅਮਰੀਕਾ 'ਚ ਕੋਰੋਨਾ ਦਾ ਕਹਿਰ! ਹਰ 55 ਸੈਕਿੰਡ ਬਾਅਦ 1 ਮੌਤ, ਮਰੀਜ਼ਾਂ ਦੀ ਗਿਣਤੀ 4 ਕਰੋੜ ਤੋਂ ਪਾਰ

ਦੱਸ ਦਈਏ ਕਿ ਹਰਿਆਣਾ ਦੇ ਕਰਨਾਲ ਅਤੇ ਪੰਜਾਬ ਦੇ ਮੋਗਾ ਵਿਖੇ ਕਿਸਾਨਾਂ ’ਤੇ ਹੋਏ ਅਤਿਆਚਾਰ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਚੰਡੀਗੜ੍ਹ ਵਿਚ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਣਾ ਸੀ। ਪਰ ਇਸ ਤੋਂ ਪਹਿਲਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਸੰਯੁਕਤ ਦੇ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਇਸ ਮੌਕੇ ਕਈ ਵਰਕਰਾਂ ਦੀਆਂ ਪੱਗਾਂ ਵੀ ਲੱਥ ਗਈਆਂ।