ਕਿਸਾਨਾਂ ’ਤੇ ਹੋਏ ਅਤਿਆਚਾਰ ਦੇ ਵਿਰੋਧ ’ਚ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪ੍ਰਦਰਸ਼ਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨਾਂ ’ਤੇ ਹੋਏ ਅਤਿਆਚਾਰ ਵਿਰੁੱਧ ਅੱਜ ਅਕਾਲੀ ਦਲ ਸੰਯੁਕਤ ਵੱਲੋਂ ਚੰਡੀਗੜ੍ਹ ਵਿਚ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

Shiromani Akali Dal United Protest in Chandigarh

ਚੰਡੀਗੜ੍ਹ (ਹਰਦੀਪ ਸਿੰਘ ਭੋਗਲ): ਹਰਿਆਣਾ ਦੇ ਕਰਨਾਲ ਅਤੇ ਪੰਜਾਬ ਦੇ ਮੋਗਾ ਵਿਖੇ ਕਿਸਾਨਾਂ ’ਤੇ ਹੋਏ ਅਤਿਆਚਾਰ ਵਿਰੁੱਧ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਚੰਡੀਗੜ੍ਹ ਵਿਚ ਮੁੱਖ ਮੰਤਰੀਆਂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ: ਭਾਜਪਾ MP ਸਾਧਵੀ ਪ੍ਰੱਗਿਆ ਨੇ ਗਊ ਮੂਤਰ ਨੂੰ ਦੱਸਿਆ ਹਾਈ ਐਂਟੀਬਾਇਓਟਿਕ, ਵਾਇਰਲ ਹੋਇਆ ਵੀਡੀਓ

ਇਸ ਤੋਂ ਪਹਿਲਾਂ ਹੀ ਚੰਡੀਗੜ੍ਹ ਪ੍ਰਸ਼ਾਸਨ ਨੇ ਸਖ਼ਤ ਇੰਤਜ਼ਾਮ ਕੀਤੇ ਹੋਏ ਸਨ। ਇਸ ਦੌਰਾਨ ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਸੰਯੁਕਤ ਦੇ ਵਰਕਰਾਂ ’ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ। ਇਸ ਮੌਕੇ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ, ਕਰਨੈਲ ਸਿੰਘ ਪੀਰ ਮੁਹੰਮਦ ਵੀ ਸ਼ਾਮਲ ਸਨ।

ਹੋਰ ਪੜ੍ਹੋ: ਅਮਰੀਕਾ 'ਚ ਕੋਰੋਨਾ ਦਾ ਕਹਿਰ! ਹਰ 55 ਸੈਕਿੰਡ ਬਾਅਦ 1 ਮੌਤ, ਮਰੀਜ਼ਾਂ ਦੀ ਗਿਣਤੀ 4 ਕਰੋੜ ਤੋਂ ਪਾਰ

ਪਾਣੀ ਦੀਆਂ ਬੁਛਾੜਾਂ ਨਾਲ ਪਰਮਿੰਦਰ ਢੀਂਡਸਾ ਅਤੇ ਹੋਰ ਵਰਕਰਾਂ ਦੀਆਂ ਪੱਗਾਂ ਵੀ ਲਹਿ ਗਈਆਂ। ਇਸ ਦੌਰਾਨ ਵਰਕਰਾਂ ਨੇ ਪੁਲਿਸ ਦੀ ਬੇਰੀਕੇਡਿੰਗ ਤੋੜ ਦਿੱਤੀ ਤੇ ਅੱਗੇ ਵਧਣਾ ਜਾਰੀ ਰੱਖਿਆ। ਵਰਕਰਾਂ ਵੱਲੋਂ ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ: ਖਾਣ ਵਾਲੇ ਤੇਲ ਦੀਆਂ ਕੀਮਤਾਂ 'ਤੇ ਵਿਦੇਸ਼ੀ ਦਬਾਅ, ਦਸੰਬਰ ਤੱਕ ਕੀਮਤਾਂ ਹੇਠਾਂ ਆਉਣ ਦੀ ਉਮੀਦ-ਸਕੱਤਰ