ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ‘ਭਾਰਤ ਬੰਦ’ ਦਾ ਖੱਬੇ ਪੱਖੀ ਦਲਾਂ ਨੇ ਕੀਤਾ ਸਮਰਥਨ
ਕਿਸਾਨ ਜਥੇਬੰਦੀਆਂ ਦੇ 25 ਸਤੰਬਰ ਦੇ ‘ਭਾਰਤ ਬੰਦ’ ਦਾ ਖੱਬੇ ਪੱਖੀ ਦਲਾਂ ਨੇ ਕੀਤਾ ਸਮਰਥਨ
ਨਵੀਂ ਦਿੱਲੀ, 3 ਸਤੰਬਰ : ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਵਲੋਂ ਕੀਤੇ ਗਏ 25 ਸਤੰਬਰ ਨੂੰ ‘ਭਾਰਤ ਬੰਦ’ ਦੇ ਐਲਾਨ ਦਾ ਖੱਬੇ ਪੱਖੀ ਦਲਾਂ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ। ਮਾਰਕਸਵਾਦੀ ਕਮਿਊਨਿਸਟ ਪਾਰਟੀ (ਮਾਕਪਾ), ਭਾਰਤੀ ਕਮਿਊਨਿਸਟ ਪਾਟਰੀ (ਭਾਕਪਾ), ਫ਼ਾਰਵਰਡ ਬਲਾਕ ਅਤੇ ਰਿਵੋਲਿਊਸ਼ਨਰੀ ਸੋਸ਼ਲਿਸਟ ਪਾਰਟੀ (ਆਰ.ਐਸ.ਪੀ.) ਵਲੋਂ ਵੀਰਵਾਰ ਨੂੰ ਜਾਰੀ ਇਕ ਸੰਯੁਕਤ ਬਿਆਨ ’ਚ ਲੋਕਾਂ ਨੂੰ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ। ਬਿਆਨ ’ਚ ਰੇਖਾਂਕਿਤ ਕੀਤਾ ਗਿਆ ਹੈ ਕਿ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦਾ ਸੰਘਰਸ਼ 10 ਮਹੀਨਿਆਂ ਤੋਂ ਜਾਰੀ ਹੈ। ਖੱਬੇ ਪੱਖੀ ਦਲਾਂ ਨੇ ਕਿਹਾ,‘‘ਨਰਿੰਦਰ ਮੋਦੀ ਸਰਕਾਰ ਅੜੀ ਹੋਈ ਹੈ ਅਤੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਮਨ੍ਹਾ ਕਰ ਰਹੀ ਹੈ। ਖੱਬੇ ਪੱਖੀ ਦਲ ਸਰਕਾਰ ਦੇ ਇਸ ਰੁਖ ਦੀ ਨਿੰਦਾ ਕਰਦੇ ਹਨ ਅਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਤੁਰਤ ਵਾਪਸ ਲੈਣ ਅਤੇ ਐਮ.ਐਸ.ਪੀ. ਲਈ ਕਾਨੂੰਨੀ ਗਾਰੰਟੀ ਦੀ ਮੰਗ ਕਰਦੇ ਹਨ। ਨਾਲ ਹੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ ਨੂੰ ਖ਼ਤਮ ਕੀਤਾ ਜਾਵੇ।’’ ਬਿਆਨ ’ਚ ਕਿਹਾ ਗਿਆ ਹੈ,‘‘ਖੱਬੇ ਪੱਖੀ ਦਲ ਅਪਣੀਆਂ ਸਾਰੀਆਂ ਇਕਾਈਆਂ ਨੂੰ ਭਾਰਤ ਬੰਦ ਦੀ ਸਫ਼ਲਤਾ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕਰਦੇ ਹਨ। (ਏਜੰਸੀ)
ਖੱਬੇ ਪੱਖੀ ਦਲ ਲੋਕਾਂ ਨੂੰ ਵੀ ਭਾਰਤ ਬੰਦ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹਨ।’’ (ਏਜੰਸੀ)