ਹਲਕਾ ਸ਼ਾਮਚੁਰਾਸੀ ਤੋਂ AAP ਵਿਧਾਇਕ ਡਾ. ਰਵਜੋਤ ਦੀ ਮਾਤਾ ਦਾ ਦੇਹਾਂਤ
ਦੁਪਹਿਰ 12 ਵਜੇ ਹੋਵੇਗਾ ਅੰਤਿਮ ਸਸਕਾਰ
Surinder Kaur
ਹੁਸ਼ਿਆਰਪੁਰ - ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਰਵਜੋਤ ਸਿੰਘ ਨੂੰ ਡੂੰਘਾ ਸਦਮਾ ਲੱਗਿਆ ਹੈ ਕਿਉਂਕਿ ਉਨ੍ਹਾਂ ਦੇ ਮਾਤਾ ਸੁਰਿੰਦਰ ਕੌਰ (76) ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ ਹਨ। ਇਸ ਦੀ ਜਾਣਕਾਰੀ ਖੁਦ ਵਿਧਾਇਕ ਨੇ ਅਪਣੀ ਫੇਸਬੁੱਕ ਪੋਸਟ ਪਾ ਕੇ ਸਾਂਝੀ ਕੀਤੀ ਹੈ। ਡਾ. ਰਵਜੋਤ ਸਿੰਘ ਨੇ 'ਮੇਰੀ ਮਾਂ ਮੇਰਾ ਰੱਬ’ ਸ਼ਬਦ ਬੋਲ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਪਰਿਵਾਰ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਸੋਮਵਾਰ ਦੁਪਹਿਰ 12 ਵਜੇ ਹਰਿਆਣਾ ਰੋਡ ਸਥਿਤ ਸ਼ਿਵਪੁਰੀ ਵਿਖੇ ਅੰਤਿਮ ਸਸਕਾਰ ਦੀ ਰਸਮ ਅਦਾ ਕੀਤੀ ਜਾਵੇਗੀ। ਵਿਧਾਇਕ ਡਾ. ਰਵਜੋਤ ਸਿੰਘ ਦੀ ਮਾਤਾ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਸੁਣਨ ਪਿੱਛੋਂ ਜਿੱਥੇ ਹਲਕੇ ਨਾਲ ਸਬੰਧਿਤ ਪਾਰਟੀ ਵਰਕਰਾਂ ਵਿਚ ਸੋਗ ਦੀ ਲਹਿਰ ਹੈ। ਉੱਥੇ ਹੀ ਸਵੇਰ ਤੋਂ ਵੱਖ-ਵੱਖ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸਖਸ਼ੀਅਤਾਂ ਲਗਾਤਾਰ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਨਿਵਾਸ ਅਸਥਾਨ ਪੁੱਜ ਰਹੀਆਂ ਹਨ।