ਅੰਮ੍ਰਿਤਸਰ: ਅਸਲਾ ਬ੍ਰਾਂਚ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਮਿੰਦਰਪਾਲ ਸਿੰਘ ਉਰਫ਼ ਸੰਨੀ (32) ਵਜੋਂ ਹੋਈ ਮ੍ਰਿਤਕ ਮੁਲਾਜ਼ਮ ਦੀ ਪਹਿਚਾਣ

photo

 

ਅੰਮ੍ਰਿਤਸਰ: ਅੰਮ੍ਰਿਤਸਰ ਅਸਲਾ ਬ੍ਰਾਂਚ ’ਚ ਤਾਇਨਾਤ ਸੀਨੀਅਰ ਕਾਂਸਟੇਬਲ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਮੁਲਾਜ਼ਮ ਦੀ ਪਛਾਣ ਰਮਿੰਦਰਪਾਲ ਸਿੰਘ ਉਰਫ਼ ਸੰਨੀ (32) ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਸ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ। ਗੋਲੀ ਦੀ ਆਵਾਜ਼ ਸੁਣਦੇ ਹੀ ਉਸ ਦੀ ਪਤਨੀ ਉਸ ਵੱਲ ਭੱਜੀ। ਜਦੋਂ ਉਸ ਨੇ ਦੇਖਿਆ ਤਾਂ ਉਸ ਦਾ ਪਤੀ ਖ਼ੂਨ ਨਾਲ ਲੱਥਪੱਥ ਪਿਆ ਸੀ। ਉਸ ਦੀ ਮੌਕੇ ’ਤੇ ਹੀ ਮੌਤ ਹੋ ਚੁੱਕੀ ਸੀ। ਜਿਸ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਇਹ ਵੀ ਪੜ੍ਹੋ: ਉੱਤਰ ਪ੍ਰਦੇਸ਼ 'ਚ ਡਿੱਗੀ 4 ਮੰਜ਼ਿਲਾ ਇਮਾਰਤ, ਮਲਬੇ 'ਚ ਦੱਬ ਕੇ 2 ਲੋਕਾਂ ਦੀ ਹੋਈ ਮੌਤ

ਮਿਲੀ ਜਾਣਕਾਰੀ ਅਨੁਸਾਰ ਰਮਿੰਦਰਪਾਲ ਦੀ ਪਤਨੀ ਆਪਣੇ ਬੱਚਿਆਂ ਨਾਲ ਦੂਜੇ ਕਮਰੇ ’ਚ ਸੌਂ ਰਹੀ ਸੀ, ਜਦੋਂ ਰਾਤ ਕਰੀਬ 12 ਵਜੇ ਅਚਾਨਕ ਉਸ ਨੂੰ ਰਮਿੰਦਰਪਾਲ ਦੇ ਕਮਰੇ ’ਚੋਂ ਗੋਲ਼ੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਉਹ ਅੰਦਰ ਭੱਜੀ। ਉਸ ਨੇ ਕਮਰੇ ’ਚ ਰਮਿੰਦਰਪਾਲ ਨੂੰ ਖ਼ੂਨ ਨਾਲ ਲੱਥਪੱਥ ਪਈ ਸੀ।  ਉਸ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿਤੀ। 

ਇਹ ਵੀ ਪੜ੍ਹੋ: ਕੀ ਫਿਰ ਰੱਦ ਹੋਵੇਗਾ ਭਾਰਤ ਦਾ ਮੈਚ ? ਪਾਕਿ ਤੋਂ ਬਾਅਦ ਨੇਪਾਲ ਖਿਲਾਫ਼ ਮੈਚ 'ਤੇ ਮੀਂਹ ਦਾ ਪਰਛਾਵਾਂ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਥਾਣਾ ਛੇਹਰਟਾ ਮੁਖੀ ਸਬ ਇੰਸਪੈਕਟਰ ਨਿਸ਼ਾਨ ਸਿੰਘ ਅਨੁਸਾਰ ਮ੍ਰਿਤਕ ਰਮਿੰਦਰਪਾਲ ਸਿੰਘ ਗੁਰੂ ਕੀ ਵਡਾਲੀ ਦਾ ਰਹਿਣ ਵਾਲਾ ਸੀ ਅਤੇ ਅਸਲਾ ਬ੍ਰਾਂਚ ਵਿਖੇ ਸੇਵਾਵਾਂ ਨਿਭਾ ਰਿਹਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਤਫ਼ਤੀਸ਼ ਸ਼ੁਰੂ ਕਰ ਦਿਤੀ ਹੈ।