Weather News: ਪੰਜਾਬ ਅਤੇ ਚੰਡੀਗੜ੍ਹ 'ਚ ਭਾਰੀ ਮੀਂਹ ਦਾ ਅਲਰਟ

ਏਜੰਸੀ

ਖ਼ਬਰਾਂ, ਪੰਜਾਬ

Weather News: ਅੱਜ ਸਵੇਰ ਤੋਂ ਹੀ ਚੰਡੀਗੜ੍ਹ ਅਤੇ ਇਸ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿਚ ਬਾਰਸ਼ ਸ਼ੁਰੂ ਹੋ ਚੁੱਕੀ

Heavy rain alert in Punjab and ChandigarhHeavy rain alert in Punjab and Chandigarh

 

Weather News: ਅੱਜ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਬਾਰਸ਼ ਦਾ ਅਨੁਮਾਨ ਹੈ। ਇਹ ਇਸ ਲਈ ਵੀ ਹੈ ਕਿ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਅੱਜ ਸਵੇਰ ਤੋਂ ਹੀ ਚੰਡੀਗੜ੍ਹ ਅਤੇ ਇਸ ਦੇ ਨਾਲ ਲੱਗਦੇ ਪੰਜਾਬ ਦੇ ਇਲਾਕਿਆਂ ਵਿਚ ਬਾਰਸ਼ ਸ਼ੁਰੂ ਹੋ ਚੁੱਕੀ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਸਰਗਰਮ ਹੈ।

ਇਸ ਕਾਰਨ ਕਈ ਜ਼ਿਲ੍ਹਿਆਂ ਵਿੱਚ ਰੋਜ਼ਾਨਾ ਮੀਂਹ ਪੈ ਰਿਹਾ ਹੈ। ਇਸ ਦੇ ਨਾਲ ਹੀ ਮੌਸਮ ਵੀ ਸੁਹਾਵਣਾ ਹੋ ਗਿਆ ਹੈ। ਸੂਬੇ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਇਸ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ। ਮੋਹਾਲੀ ਵਿੱਚ ਸਭ ਤੋਂ ਵੱਧ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਅਨੁਸਾਰ ਅੱਜ ਵੀ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਹਾਲਾਂਕਿ ਮੌਸਮ ਵਿਭਾਗ ਨੇ 28 ਸ਼ਹਿਰਾਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿੱਚ ਸੁਨਾਮ, ਸੰਗਰੂਰ, ਧੂਰੀ, ਮਲੇਰਕੋਟਲਾ, ਪਤਾਰਾ, ਸਮਾਣਾ, ਪਟਿਆਲਾ, ਨਾਭਾ, ਰਾਜਪੁਰਾ, ਡੇਰਾਬੱਸੀ, ਫਤਹਿਗੜ੍ਹ ਸਾਹਿਬ, ਅਮਲੋਹ, ਪਾਇਲ ਵਿੱਚ ਤੇਜ਼ ਹਵਾਵਾਂ (30 ਤੋਂ 40 ਕਿਲੋਮੀਟਰ ਦੀ ਰਫ਼ਤਾਰ) ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਇਸੇ ਤਰ੍ਹਾਂ ਸਰਦੂਲਗੜ੍ਹ, ਬੁਢਲਾਡਾ, ਲਹਿਰਾ, ਮਾਨਸਾ, ਸੁਨਾਮ, ਮੂਨਕ, ਮੁਹਾਲੀ, ਤਲਵੰਡੀ ਸਾਬੋ, ਬੱਸੀ ਪਠਾਣਾ, ਖੰਨਾ, ਖਰੜ, ਚੰਡੀਗੜ੍ਹ, ਚਮਕੌਰ ਸਾਹਿਬ, ਸਮਰਾਲਾ, ਰੂਪਨਗਰ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।

ਮੌਸਮ ਵਿਭਾਗ ਮੁਤਾਬਕ ਮੰਗਲਵਾਰ ਨੂੰ ਸੂਬੇ ਦੇ ਸੱਤ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ। ਇਸ ਦੌਰਾਨ ਚੰਡੀਗੜ੍ਹ ਵਿੱਚ 2.2 ਮਿਲੀਮੀਟਰ, ਲੁਧਿਆਣਾ ਵਿੱਚ 33.0 ਮਿਲੀਮੀਟਰ, ਪਟਿਆਲਾ ਵਿੱਚ 11.0 ਮਿਲੀਮੀਟਰ, ਫਤਿਹਗੜ੍ਹ ਸਾਹਿਬ ਵਿੱਚ 4.5 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਜਲੰਧਰ ਵਿੱਚ 15.5 ਮਿਲੀਮੀਟਰ, ਰੋਪੜ ਵਿੱਚ 3.5 ਮਿਲੀਮੀਟਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ 52.0 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।