TarnTaran News: BSF ਦੀ ਕਾਰਵਾਈ, ਤਰਨਤਾਰਨ ਜ਼ਿਲ੍ਹੇ 'ਚ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

TarnTaran News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ

TarnTaran Drug Smuggler Aresst News

TarnTaran Drug Smuggler Aresst News: ਬੀ.ਐਸ.ਐਫ ਅਤੇ ਪੰਜਾਬ ਪੁਲਿਸ ਵੱਲੋਂ ਸਾਂਝੇ ਤੌਰ 'ਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਡਾਲ ਇਲਾਕੇ ਵਿੱਚ ਇਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।

ਤਲਾਸ਼ੀ ਦੌਰਾਨ ਨਸ਼ਾ ਤਸਕਰ ਕੋਲੋ ਹੈਰੋਇਨ ਦਾ ਇੱਕ ਸ਼ੱਕੀ ਪੈਕੇਟ ਜਿਸ ਦਾ ਕੁੱਲ ਵਜ਼ਨ - 678 ਗ੍ਰਾਮ ਸੀ, ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਵਿੱਚ ਲਪੇਟਿਆ ਅਤੇ ਇੱਕ ਧਾਤ ਦੀ ਰਿੰਗ ਨਾਲ ਜੁੜਿਆ ਹੋਇਆ ਬਰਾਮਦ ਹੋਇਆ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹਰ ਰੋਜ਼ ਪੰਜਾਬ ਵਿਚ ਨਸ਼ੀਲੇ ਪਦਾਰਥਾਂ ਦੀ ਖੇਪ ਭੇਜ ਰਿਹਾ ਹੈ ਪਰ ਡਿਊਟੀ 'ਤੇ ਡਟੀ ਬੀਐਸਐਫ ਵੀ ਜਵਾਬੀ ਕਾਰਵਾਈ ਕਰਕੇ ਪਾਕਿਸਤਾਨ ਦੀਆਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮ ਕਰ ਰਹੀ ਹੈ।