Diljit Dosanjh News : ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੇ ਰਹਿਣ ਦਾ ਦਿਲਜੀਤ ਦੋਸਾਂਝ ਨੇ ਕੀਤਾ ਵਾਅਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Diljit Dosanjh News : ਕਿਹਾ -"ਪੰਜਾਬ ਜਖ਼ਮੀ ਹੈ ਪਰ ਹਾਰਿਆ ਨਹੀਂ ਹੈ"

ਹੜ੍ਹ ਪੀੜ੍ਹਤਾਂ ਦੇ ਨਾਲ ਖੜ੍ਹੇ ਰਹਿਣ ਦਾ ਦਿਲਜੀਤ ਦੋਸਾਂਝ ਨੇ ਕੀਤਾ ਵਆਦਾ

Diljit Dosanjh News in Punjabi : ਪੰਜਾਬ ਵਿਚ ਹੜ੍ਹ ਪੀੜਤਾਂ ਨੂੰ ਲੈ ਕੇ ਦਿਲਜੀਤ ਦੋਸਾਂਝ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜ਼ਖ਼ਮੀ ਹੈ ਪਰ ਹਾਰਿਆ ਨਹੀਂ ਹੈ। ਪੰਜਾਬ ’ਚ ਜਿੰਨੇ ਵੀ ਪੀੜਤ ਪਰਿਵਾਰ ਹਨ ਅਸੀਂ ਉਨ੍ਹਾਂ ਦੇ ਨਾਲ ਹਾਂ। ਉਨ੍ਹਾਂ ਕਿਹਾ ਕਿ ਪੰਜਾਬ 'ਤੇ ਇਹ ਸਥਿਤੀ ਬਹੁਤ ਵਾਰ ਆਈ ਹੈ। ਦੁਸਾਂਝ ਨੇ ਕਿਹਾ ਕਿ ਇਹ ਨਹੀਂ ਹੈ ਕਿ ਰਾਸ਼ਨ ਪਾਣੀ ਦੇ ਕੇ ਕੰਮ ਖ਼ਤਮ ਹੋ ਜਾਵੇਗਾ, ਜਦ ਤੱਕ ਹੜ੍ਹ ਪੀੜਤਾਂ ਦੀਆਂ ਜ਼ਿੰਦਗੀਆਂ ਦੁਬਾਰਾ ਸ਼ੁਰੂ ਨਹੀਂ ਹੋ ਜਾਂਦੀਆਂ ਅਸੀਂ ਸਾਥ ਦੇਵਾਂਗੇ। ਉਨ੍ਹਾਂ ਕਿਹਾ ਕਿ ਮੈਂ ਤੇ ਮੇਰੀ ਸਾਰੀ ਟੀਮ ਹੜ੍ਹ ਪੀੜਤਾਂ ਦੇ ਨਾਲ ਹੈ।

 (For more news apart from  Diljit Dosanjh promises to stand with flood victims News in Punjabi, stay tuned to Rozana Spokesman)