ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ, ਕਿਹਾ- ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਹੀ ਲਵਾਂਗੇ ਦਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਸੰਘਰਸ਼ ਨੂੰ ਅਣਗੌਲਿਆ ਕਰ ਰਹੀ ਹੈ ਅਤੇ ਟੱਸ ਤੋਂ ਮੱਸ ਨਹੀ ਹੋ ਰਹੀ ਪਰ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲੈਣਗੇ।"

farmer protest

ਸੁਨਾਮ- ਪੰਜਾਬ 'ਚ ਨਵੇਂ ਖੇਤੀ ਕਾਨੂੰਨਾਂ ਖਿਲਾਫ  ਕਿਸਾਨਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਖੇਤੀਬਾੜੀ ਕਾਨੂੰਨ ਕਾਰਨ ਪੰਜਾਬ  ਵਿੱਚ ਰੋਸ ਮੁਜ਼ਾਹਰੇ ਰੁਕਣ ਦਾ ਨਾਮ ਨਹੀਂ ਲੈ ਰਹੇ।  ਇਸ ਲੜੀ ਤਹਿਤ ਸੁਨਾਮ ਰੇਲਵੇ ਸਟੇਸ਼ਨ 'ਤੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅਣਮਿੱਥੇ ਸਮੇਂ ਲਈ ਰੇਲਾਂ ਦਾ ਚੱਕਾ ਜਾਮ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ। 

ਕਿਸਾਨ ਸੰਘਰਸ਼ 'ਚ ਅੱਜ ਕੁੱਝ ਨਾਮਵਰ ਪੰਜਾਬੀ ਗਾਇਕਾਂ ਨੇ ਸ਼ਾਮਿਲ ਹੋਕੇ ਕਿਸਾਨਾਂ ਨੂੰ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜਨ ਦਾ ਵਿਸ਼ਵਾਸ ਦਿਵਾਇਆ।ਅੱਜ ਜੋ ਖ਼ਾਸ ਗੱਲ ਵੇਖਣ ਨੂੰ ਮਿਲੀ ਕਿ ਕਿਸਾਨ ਸੰਘਰਸ਼ ਲਈ ਸੁਨਾਮ ਸਟੇਸ਼ਨ 'ਤੇ ਰੇਲਵੇ ਟਰੈਕ ਉੱਪਰ ਛਾਂ ਲਈ ਲਗਾਇਆ ਗਿਆ ਟੈਂਟ ਵੀ ਛੋਟਾ ਪੈ ਗਿਆ ਅਤੇ ਕਿਸਾਨਾਂ,ਬੀਬੀਆਂ ਅਤੇ ਨੌਜਵਾਨਾਂ ਨੂੰ ਸਟੇਸ਼ਨ ਦੇ ਸ਼ੈੱਡ ਹੇਠ ਜਾਂ ਫਿਰ ਪਲੇਟਫ਼ਾਰਮ 'ਤੇ ਹੀ ਬੈਠਣਾ ਪਿਆ।