24 ਘੰਟਿਆਂ ਅੰਦਰ 759 ਕਿਸਾਨਾਂ ਨੂੰ 16.55 ਕਰੋੜ ਐਮਐਸਪੀ ਦਾ ਭੁਗਤਾਨ: ਆਸ਼ੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸੂਬੇ ਵਿੱਚ ਦੋ ਦਿਨਾਂ ਦੌਰਾਨ 72474 ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ : ਆਸ਼ੂ

Bharat Bhushan Ashu

ਚੰਡੀਗੜ : ਪੰਜਾਬ ਰਾਜ ਵਿੱਚ ਅੱਜ ਝੋਨੇ ਦੀ ਖਰੀਦ ਦੇ ਦੂਜੇ ਦਿਨ ਸਰਕਾਰੀ ਏਜੰਸੀਆਂ ਵੱਲੋਂ 43,799 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਅਤੇ ਸੂਬਾ ਸਰਕਾਰ ਨੇ ਇਸ ਸੀਜ਼ਨ ਹੁਣ ਤੱਕ ਝੋਨੇ ਦੇ ਕੇਂਦਰੀ ਪੂਲ ਵਿੱਚ 67,263 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਨੇ ਦੱਸਿਆ ਕਿ ਹੁਣ ਤੱਕ ਕੁੱਲ 72474 ਮੀਟਿ੍ਰਕ ਟਨ ਝੋਨੇ ਦੀ  ਖਰੀਦ ਕੀਤੀ ਜਾ ਚੁੱਕੀ ਹੈ ਜਿਸ ਵਿੱਚੋਂ ਪ੍ਰਾਈਵੇਟ ਮਿੱਲਰਾਂ ਵਲੋਂ 5200 ਮੀਟਿ੍ਰਕ ਟਨ ਝੋਨਾ ਖਰੀਦਿਆ ਗਿਆ ਹੈ।

Paddy Procurement

ਉਨਾਂ ਦੱਸਿਆ ਕਿ ਸੂਬੇ ਦੀਆ ਮੰਡੀਆਂ ਵਿੱਚ ਹੁਣ 104119 ਮੀਟਿ੍ਰਕ ਟਨ ਝੋਨੇ ਦੀ ਆਮਦ ਹੋਈ ਹੈ। ਪਿਛਲੇ  24 ਘੰਟਿਆਂ ਅੰਦਰ 759 ਕਿਸਾਨਾਂ ਨੂੰ 16.55 ਕਰੋੜ ਐਮਐਸਪੀ ਦਾ ਭੁਗਤਾਨ ਕੀਤਾ ਜਾ ਚੁੱਕਾ ਹੈ। ਕਿਸਾਨਾਂ ਨੂੰ ਨਿਰਵਿਘਨ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਵਾਲੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੁਰਾਕ ਮੰਤਰੀ ਨੇ ਕਿਹਾ ਕਿ ਝੋਨੇ ਦੀ ਖਰੀਦ ਨੂੰ ਸਭ ਤਿਆਰੀਆਂ ਕਰ ਲਈਆਂ ਗਈਆਂ ਹਨ ਅਤੇ ਇਸ ਸੀਜ਼ਨ ਕਿਸੇ ਇੱਕ ਕਿਸਾਨ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।