ਲਖਮੀਪੁਰ ਖੀਰੀ ਮਾਮਲਾ: ਅੰਮ੍ਰਿਤਸਰ ‘ਚ BJP ਆਗੂ ਤਰੁਣ ਚੁੱਘ ਦੇ ਘਰ ਬਾਹਰ ਇਕੱਠੇ ਹੋਏ ਕਿਸਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

Farmers Protest Ouside Tarun Chugh house

ਅੰਮ੍ਰਿਤਸਰ (ਸਰਵਣ ਸਿੰਘ): ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨਾ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਕਿਸਾਨਾਂ ਵਲੋਂ ਭਾਜਪਾ ਆਗੂਆਂ ਵਿਰੁੱਧ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ ਅਤੇ ਉਹਨਾਂ ਦੇ ਪੁਤਲੇ ਸਾੜੇ ਜਾ ਰਹੇ ਹਨ।

Farmers Protest Ouside Tarun Chugh house

ਹੋਰ ਪੜ੍ਹੋ: ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਖੀਮਪੁਰ ਖੀਰੀ ਜਾਣਗੇ CM ਚੰਨੀ, UP ਸਰਕਾਰ ਤੋਂ ਮੰਗੀ ਇਜਾਜ਼ਤ

ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਸੈਂਕੜੇ ਦੀ ਗਿਣਤੀ ਵਿਚ ਕਿਸਾਨਾਂ ਵੱਲੋਂ  ਭਾਜਪਾ ਆਗੂ ਤਰੁਣ ਚੁੱਘ ਦੀ ਕੋਠੀ ਦਾ ਘਿਰਾਓ ਕੀਤਾ ਗਿਆ। ਇਸ ਨੂੰ ਦੇਖਦਿਆਂ ਅੰਮ੍ਰਿਤਸਰ ਪੁਲਿਸ ਵਲੋਂ ਵੀ ਤਰੁਣ ਚੁੱਘ ਦੀ ਕੋਠੀ ਦੇ ਬਾਹਰ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਸਨ।

Farmers Protest Ouside Tarun Chugh house

ਹੋਰ ਪੜ੍ਹੋ: UP ਸਰਕਾਰ ਦੀ ਪੰਜਾਬ ਦੇ CS ਨੂੰ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ

ਕਿਸਾਨਾਂ ਵੱਲੋਂ ਤਰੁਣ ਚੁੱਘ ਦੀ ਕੋਠੀ ਦੇ ਬਾਹਰ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਨੇ ਰੋਸ ਵਜੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਦੀ ਆਦਿੱਤਿਆਨਾਥ ਦਾ ਪੁਤਲਾ ਵੀ ਫੂਕਿਆ। ਅੰਮ੍ਰਿਤਸਰ ਤੋਂ ਇਲਾਵਾ ਜਲੰਧਰ ਅਤੇ ਸੰਗਰੂਰ ਵਿਖੇ ਵੀ ਕਿਸਾਨਾਂ ਨੇ ਯੂਪੀ ਸਰਕਾਰ ਅਤੇ ਭਾਜਪਾ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਵਲੋਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ।