ਹਰਿਆਣਾ-ਯੂ.ਪੀ. ਬਾਰਡਰ 'ਤੇ ਰੋਕਿਆ ਗਿਆ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦਾ ਕਾਫ਼ਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੀੜਤ ਪਰਿਵਾਰਾਂ ਨਾਲ ਮਿਲਣ ਜਾ ਰਹੇ ਸਨ ਪੰਜਾਬ ਦੇ ਉਪ ਮੁੱਖ ਮੰਤਰੀ

Sukhjinder Singh Randhawa

 

 ਚੰਡੀਗੜ੍ਹ: ਉੱਤਰ ਪ੍ਰਦੇਸ਼ ਦੇ ਨਾਲ -ਨਾਲ ਲਖੀਮਪੁਰ ਹਿੰਸਾ ਨੂੰ ਲੈ ਕੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ।  ਉੱਤਰ ਪ੍ਰਦੇਸ਼ ਦੇ ਲਖੀਮਪੁਰ 'ਚ ਵਾਪਰੀ ਘਟਨਾ ਮਗਰੋਂ ਪੀੜਤ ਪਰਿਵਾਰਾਂ ਨਾਲ ਮਿਲਣ ਜਾ ਰਹੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਅਤੇ ਲਖੀਮਪੁਰ ਜਾ ਰਹੇ ਉਨ੍ਹਾਂ ਦੇ ਕਾਫਲੇ ਨੂੰ ਹਰਿਆਣਾ-ਯੂਪੀ ਸਰਹੱਦ 'ਤੇ ਰੋਕਿਆ ਗਿਆ ਸੀ।

 

 

ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਸੁਖਜਿੰਦਰ ਰੰਧਾਵਾ ਦੇ ਨਾਲ ਕੁਲਜੀਤ ਸਿੰਘ ਨਾਗਰਾ, ਕੁਲਬੀਰ ਸਿੰਘ ਜ਼ੀਰਾ ਵੀ ਮੌਜੂਦ ਹਨ। ਇਸ ਤੋਂ ਬਾਅਦ ਸੁਖਜਿੰਦਰ ਰੰਧਾਵਾ ਸਮੇਤ ਸਾਰੇ ਆਗੂ ਉਥੇ ਸਰਹੱਦ 'ਤੇ ਧਰਨੇ 'ਤੇ ਬੈਠ ਗਏ।