ਲਖੀਮਪੁਰ ਖੀਰੀ ਮਾਮਲਾ: ਨਵਜੋਤ ਸਿੱਧੂ ਅਤੇ ਵਿਧਾਇਕਾਂ ਨੇ ਗਵਰਨਰ ਹਾਊਸ ਬਾਹਰ ਲਾਇਆ ਧਰਨਾ
ਦੋਸ਼ੀਆਂ ਖਿਲਾਫ ਕਾਰਵਾਈ ਦੀ ਕੀਤੀ ਮੰਗ
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਵਾਪਰੀ ਘਟਨਾ ਦੇ ਰੋਸ ਵਜੋਂ ਨਵਜੋਤ ਸਿੰਘ ਸਿੱਧੂ , ਪੰਜਾਬ ਕਾਂਗਰਸ ਦੇ ਵਿਧਾਇਕਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਨਵਜੋਤ ਸਿੱਧੂ ਨਾਲ ਗਵਰਨਰ ਹਾਊਸ ਦੇ ਬਾਹਰ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਵੀ (Navjot Sidhu and MLAs stage a dharna outside the Governor House ) ਧਰਨੇ 'ਤੇ ਬੈਠੇ ਹਨ।
ਹੋਰ ਵੀ ਪੜ੍ਹੋ: UP ਸਰਕਾਰ ਦੀ ਪੰਜਾਬ ਦੇ CS ਨੂੰ ਚਿੱਠੀ, ਕਿਸੇ ਵੀ ਵਿਅਕਤੀ ਨੂੰ ਲਖੀਮਪੁਰ ਖੀਰੀ ਨਾ ਜਾਣ ਦਿੱਤਾ ਜਾਵੇ
ਸਿੱਧੂ ਅਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਲਖੀਮਪੁਰ ਮਾਮਲੇ 'ਚ ਕੇਂਦਰੀ ਮੰਤਰੀ ਦੇ ਬੇਟੇ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬੇਰਹਿਮੀ ਨਾਲ ਕੁਚਲਣ ਵਾਲੇ ਨੂੰ ਤੁਰੰਤ ਗ੍ਰਿਫ਼ਤਾਰ (Navjot Sidhu and MLAs stage a dharna outside the Governor House ) ਕੀਤਾ ਜਾਣਾ ਚਾਹੀਦਾ ਹੈ।
ਹੋਰ ਵੀ ਪੜ੍ਹੋ: 8 ਸਾਲ ਦੀ ਮਾਸੂਮ ਨੇ ਖੋਜ ਲਏ 18 ਐਸਟੀਰਾਇਡ
ਸਿੱਧੂ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਗ੍ਰਿਫ਼ਤਾਰੀ ਨੂੰ ਵੀ ਗ਼ੈਰ-ਕਨੂੰਨੀ ਦੱਸਿਆ ਹੈ। ਨਾਲ ਹੀ ਉਹਨਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਦੇ ਗ਼ੈਰ-ਸੰਵਿਧਾਨਕ ਤੇ ਭੜਕਾਉ ਬਿਆਨ ਖਿਲਾਫ ਵੀ (Navjot Sidhu and MLAs stage a dharna outside the Governor House ) ਕਾਰਵਾਈ ਹੋਣੀ ਚਾਹੀਦੀ ਹੈ।
ਹੋਰ ਵੀ ਪੜ੍ਹੋ: ਨਿਊਜ਼ੀਲੈਂਡ : ਓਵਰਸਪੀਡ ਡਰਾਈਵਿੰਗ ਕਾਰਨ ਪੀਆਰ ਦੀ ਫ਼ਾਈਲ ਹੋਈ ਰੱਦ